ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ ਵੱਡੀਆਂ ਗੱਲਾਂ

Friday, Apr 10, 2026 - 01:29 PM (IST)

ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ ਵੱਡੀਆਂ ਗੱਲਾਂ

ਜਲੰਧਰ (ਸੋਨੂੰ)- ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ। ਚਾਰਜ ਸੰਭਾਲਣ ਮਗਰੋਂ ਗੱਲਬਾਤ ਦੌਰਾਨ ਜਲੰਧਰ ਦੇ ਨਵੇਂ ਡੀ. ਸੀ. ਵਰਜਿਤ ਵਾਲੀਆ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਜਲੰਧਰ ਦੇ ਨਵੇਂ ਡੀ. ਸੀ. ਵਜੋਂ ਆਪਣਾ ਅਹੁਜਾ ਸੰਭਾਲਿਆ ਗਿਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ

ਉਨ੍ਹਾਂ ਕਿਹਾ ਕਿ ਮੈਂ ਇਸ ਕੁਰਸੀ ਉੱਪਰ ਬੈਠ ਕੇ ਜਲੰਧਰ ਦੀ ਤਰੱਕੀ ਅਤੇ ਪੰਜਾਬ ਸਰਕਾਰ ਵੱਲੋਂ ਜਲੰਧਰ ਨੂੰ ਦਿੱਤੀ ਜਾ ਰਹੀ ਹਰੇਕ ਸੁੱਖ ਸੁਵਿਧਾ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲੰਧਰ 'ਚ ਜਿੰਨੀਆਂ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਜਲੰਧਰ ਮੀਡੀਆ ਸਪੋਰਟ ਹੱਬ ਅਤੇ ਹੋਰ ਕਈ ਚੀਜ਼ਾਂ ਦਾ ਹੱਬ ਹੈ, ਜਿਸ ਨੂੰ ਹੋਰ ਬਿਹਤਰ ਬਣਾਉਣ ਲਈ ਮੇਰੇ ਵੱਲੋਂ ਕੰਮ ਕੀਤਾ ਜਾਵੇਗਾ।  ਉਥੇ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਦੋਂ ਕੋਰੋਨਾ ਕਾਲ ਦਾ ਦੌਰ ਸੀ, ਉਦੋਂ ਵੀ ਉਨ੍ਹਾਂ ਨੇ ਜਲੰਧਰ 'ਚ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਹੁਣ ਦੋਬਾਰਾ ਉਨ੍ਹਾਂ ਨੂੰ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੀ ਤਨਦੇਹੀ ਨਾਲ ਜਲੰਧਰ ਦੀ ਸੇਵਾ ਕਰਨਗੇ। 

PunjabKesari

PunjabKesari

PunjabKesari

PunjabKesari

PunjabKesari

 

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News