ਨਿਤਿਨ ਗਡਕਰੀ ਦੀ ਹਾਜ਼ਰੀ ਨਾਲ ਛੇਤੀ ਪੂਰਾ ਹੋਵੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ : CM ਮਾਨ

Thursday, Oct 19, 2023 - 06:20 PM (IST)

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਬੇਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

PunjabKesari

ਇਹ ਵੀ ਪੜ੍ਹੋ : ਮਾਮਲਾ 121 ਕਰੋੜ ਦੇ ਘਪਲੇ ਦਾ, ਅਧਿਕਾਰੀ ਨੇ ਕਿਹਾ- ਜੇਬ 'ਚ ਨਹੀਂ , ਵਿਕਾਸ ਕਾਰਜਾਂ 'ਤੇ ਲਗਾਇਆ ਇਹ ਪੈਸਾ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ 'ਚ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਦੇ ਕੰਮ 'ਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜੱਜ ਬਣੇ ਵਿਦਿਆਰਥੀਆਂ ਦਾ ਵਧਾਇਆ ਹੌਂਸਲਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ 'ਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੀਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

PunjabKesari

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News