ਪੰਜਾਬ 'ਚ 'ਮੌਸਮ' ਨੂੰ ਲੈ ਕੇ ਅਗਲੇ 3 ਦਿਨਾਂ ਲਈ ਨਵੀਂ ਭਵਿੱਖਬਾਣੀ, ਕੰਬਣੀ ਛੇੜ ਰਹੀਆਂ ਬਰਫ਼ੀਲੀਆਂ ਹਵਾਵਾਂ
Wednesday, Jan 10, 2024 - 10:16 AM (IST)
ਚੰਡੀਗੜ੍ਹ : ਇਸ ਸਮੇਂ ਪੂਰੇ ਉੱਤਰੀ ਭਾਰਤ 'ਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਬਰਫ਼ੀਲੀਆਂ ਹਵਾਵਾਂ ਨੇ ਲੋਕਾਂ ਨੂੰ ਹੱਡ ਚੀਰਵੀਂ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ। ਹਾਲਾਤ ਇਹ ਸੀ ਕਿ ਪੰਜਾਬ ਦੇ ਕਈ ਜ਼ਿਲ੍ਹੇ ਸ਼ਿਮਲੇ ਤੋਂ ਵੀ ਠੰਡੇ ਰਹੇ, ਜਿੱਥੇ ਤਾਪਮਾਨ ਆਮ ਨਾਲੋਂ 1.2 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ। ਪੰਜਾਬ ਦਾ ਗੁਰਦਾਸਪੁਰ ਜ਼ਿਲ੍ਹਾ ਸਭ ਤੋਂ ਜ਼ਿਆਦਾ ਠੰਡਾ ਰਿਹਾ। ਪੂਰੇ ਪੰਜਾਬ 'ਚ ਫਿਲਹਾਲ ਸੀਤ ਲਹਿਰ ਜਾਰੀ ਹੈ। ਇਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਦਰਮਿਆਨ ਆਈ ਅਹਿਮ ਖ਼ਬਰ, ਵਧੀ ਵਿਦਿਆਰਥੀਆਂ ਦੀ Tension
ਫਿਲਹਾਲ ਮੌਸਮ ਵਿਗਿਆਨੀਆਂ ਨੇ ਅਗਲੇ 3 ਦਿਨਾਂ ਲਈ ਸੰਘਣੀ ਧੁੰਦ ਪੈਣ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗਰਜ ਦੇ ਨਾਲ ਮੀਂਹ ਅਤੇ ਗੜ੍ਹੇ ਪੈ ਸਕਦੇ ਹਨ। ਦੂਜੇ ਪਾਸੇ ਮਾਹਿਰਾਂ ਮੁਤਾਬਕ ਹਾਲੇ ਠੰਡ ਤੋਂ ਰਾਹਤ ਮਿਲਣ ਵਾਲੀ ਨਹੀਂ ਕਿਉਂਕਿ ਪਹਾੜੀ ਇਲਾਕਿਆਂ ’ਚ ਬਰਫ਼ ਪੈਣ ਕਾਰਨ ਮੈਦਾਨੀ ਇਲਾਕਿਆਂ ’ਚ ਠੰਡ ਵੱਧ ਜਾਵੇਗੀ। ਇਹੋ ਜਿਹੇ ’ਚ ਜ਼ਿੰਦਗੀ ਅਤੇ ਆਵਾਜਾਈ ਦੀ ਰਫ਼ਤਾਰ ਮੱਠੀ ਹੋ ਗਈ ਹੈ।
ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਵੱਸਦੇ NRI ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਕੰਮ-ਕਾਰਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸੜਕਾਂ ਕਿਨਾਰੇ ਛੋਟਾ-ਮੋਟਾ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ। ਡਾਕਟਰਾਂ ਦਾ ਕਹਿਣਾ ਹੈ ਜੇਕਰ ਬਹੁਤ ਹੀ ਜ਼ਰੂਰੀ ਕੰਮ ਹੋਵੇ ਤਾਂ ਹੀ ਘਰਾਂ ਤੋਂ ਬਾਹਰ ਨਿਕਲੋ ਅਤੇ ਆਪਣਾ ਸਰੀਰ ਪੂਰੀ ਤਰ੍ਹਾਂ ਗਰਮ ਕੱਪੜਿਆਂ ਨਾਲ ਢੱਕ ਕੇ ਰੱਖੋ। ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8