ਪੰਜਾਬ 'ਚ ਮੌਸਮ ਵਿਭਾਗ ਵੱਲੋਂ ਨਵੀਂ ਅਪਡੇਟ, ਜਾਣੋ ਹੁਣ ਕਦੋਂ ਪਵੇਗਾ ਮੀਂਹ
Saturday, Aug 02, 2025 - 06:26 PM (IST)

ਜਲੰਧਰ- ਪੰਜਾਬ 'ਚ ਲਗਾਤਾਰ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਜਿੱਥੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਪਰ ਉੱਥੇ ਹੀ ਲੋਕਾਂ ਲਈ ਮੁਸੀਬਤ ਵੀ ਖੜ੍ਹੀ ਕੀਤੀ ਹੈ। ਬਰਸਾਤ ਦੇ ਮੌਸਮ ਵਿਚ ਕੰਮਕਾਜ 'ਤੇ ਜਾਣਾ ਅਤੇ ਬੱਚਿਆਂ ਨੂੰ ਸਕੂਲ ਜਾਣ 'ਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ 2 ਅਗਸਤ 2025 ਨੂੰ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦੇ ਆਸਾਰ ਬਣੇ ਹੋਏ ਹਨ। 3 ਤੋਂ 6 ਅਗਸਤ ਤੱਕ ਕਈ ਜ਼ਿਲ੍ਹਿਆਂ ਵਿੱਚ ਹਲਕਾ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ ਕੁਝ ਇਲਾਕਿਆਂ 'ਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਅੱਜ ਦੀ ਭਵਿੱਖਬਾਣੀ ਮੁਤਾਬਕ 2 ਅਗਸਤ ਯਾਨੀ ਅੱਜ ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ, ਮੋਗਾ, ਪਟਿਆਲਾ, ਮੋਹਾਲੀ, ਰੂਪਨਗਰ, ਫਤਹਿਗੜ੍ਹ ਸਾਹਿਬ, ਜਲੰਧਰ ਅਤੇ ਐਸ.ਬੀ.ਐਸ. ਨਗਰ 'ਚ ਹਲਕਾ ਮੀਂਹ ਪੈ ਸਕਦਾ ਹੈ, ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਹੋਸ਼ਿਆਰਪੁਰ ਅਤੇ ਜਲੰਧਰ ਵਿੱਚ 'ਤੇ ਮੀਂਹ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵਗਣ ਅਤੇ ਅਸਮਾਨੀ ਬਿਜਲੀ ਚਮਕਣ ਦੀ ਵੀ ਉਮੀਦ ਹੈ।
ਇਹ ਵੀ ਪੜ੍ਹੋ- ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ
ਉੱਥੇ ਹੀ 3 ਅਗਸਤ ਨੂੰ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਜਾਰੀ ਰਹੇਗਾ। 4, 5 ਅਤੇ 6 ਅਗਸਤ ਨੂੰ ਵੀ ਕਈ ਜ਼ਿਲ੍ਹਿਆਂ 'ਚ ਹਲਕਾ ਜਾਂ ਦਰਮਿਆਨੀ ਮੀਂਹ ਹੋ ਸਕਦਾ ਹੈ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ, ਖ਼ਾਸ ਕਰਕੇ ਉਹਨਾਂ ਇਲਾਕਿਆਂ 'ਚ ਜਿੱਥੇ ਅਸਮਾਨੀ ਬਿਜਲੀ ਜਾਂ ਤੇਜ਼ ਹਵਾਵਾਂ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8