ਅਨਾਜ ਮੰਡੀਆਂ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਦਾ ਅਹਿਮ ਐਲਾਨ

Thursday, Jan 04, 2024 - 06:40 PM (IST)

 ਚੰਡੀਗੜ੍ਹ (ਬਿਊਰੋ) : ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ। ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ’ਚ ਮੰਡੀ 5 ਏਕੜ ਰਕਬੇ ’ਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ’ਚ ਕੁੱਲ 1872 ਅਨਾਜ ਮੰਡੀਆਂ ਹਨ। ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ‘ਪੰਜਾਬ ਬਚਾ ਲਓ ਯਾਤਰਾ’ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀਆਂ ਨੂੰ ਨਸੀਹਤ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਮੌਕੇ ਵਿਧਾਇਕ ਐੱਸ. ਏ. ਐੱਸ. ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ. ਏ. ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨਿਗਮ ਆਪਣੀਆਂ ਸਾਰੀਆਂ ਇਮਾਰਤਾਂ ’ਚ ਲਾਏਗਾ ਸੋਲਰ ਪੈਨਲ, ਹਾਊਸ ’ਚ ਆਵੇਗਾ ਮਤਾ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News