ਸਾਵਧਾਨ ! ਹੁਣ ਨਹੀਂ ਕਰ ਸਕੋਗੇ ਇਹ ਕੰਮ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

Wednesday, Oct 30, 2024 - 03:48 AM (IST)

ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਲੀਲਾਧਰ, ਬੰਟੀ)– ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ’ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਾਈ ਹੈ। ਹੁਕਮਾਂ ’ਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰ ਜ਼ਰੂਰ ਕਰਵਾਉਣ।

ਜ਼ਿਲ੍ਹਾ ਮੈਜਿਸਟਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ’ਚ ਇਹ ਹੁਕਮ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖਰੀਦ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ, ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਾਈ ਹੈ।

ਇਹ ਵੀ ਪੜ੍ਹੋ- ਟਰੈਕਟਰ 'ਤੇ ਲੱਗੇ ਗਾਣੇ ਪਿੱਛੇ ਹੋ ਗਈ ਖ਼ੂ.ਨੀ ਝੜ.ਪ, ਗੱਡੀ ਥੱਲੇ ਦੇ ਕੇ ਮਾ.ਰ'ਤਾ ਮਾਪਿਆਂ ਦਾ ਇਕਲੌਤਾ ਪੁੱਤ

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਾਈ ਹੈ। ਇਕ ਹੋਰ ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8 ਗੁਣਾ 13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲ੍ਹੇ ਅੰਦਰ ਕੌਮਾਂਤਰੀ ਸਰਹੱਦ ਨੇੜੇ ਉੱਚੀਆ ਵੱਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ’ਤੇ ਉੱਚੀਆਂ ਫਸਲਾਂ ਜਿਵੇਂ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਬੀ. ਐੱਸ. ਐੱਫ. ਦੇ ਅਧਿਕਾਰੀਆਂ ਵੱਲੋਂ ਧਿਆਨ ’ਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫੁੱਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫਸਲਾਂ ਬੀਜ ਰਹੇ ਹਨ, ਜਿਸ ਕਰਕੇ ਇਹ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ- AGTF ਤੇ UP ਪੁਲਸ ਦਾ ਸਾਂਝਾ ਆਪਰੇਸ਼ਨ, ਪੰਜਾਬ 'ਚ ਸਨਸਨੀਖੇਜ਼ ਕਤਲ ਮਾਮਲਿਆਂ 'ਚ Wanted ਸ਼ੂਟਰ ਕੀਤੇ ਕਾਬੂ

ਹੁਕਮਾਂ ’ਚ ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

ਹੁਕਮਾਂ ’ਚ ਕਿਹਾ ਕਿ ਅਕਸਰ ਹੀ ਵੇਖਣ ’ਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ ’ਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ ਤੇ ਚੜ੍ਹ ਕੇ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਹਾਲਾਤਾਂ ਨਾਲ ਨਜਿੱਠਣ ਲਈ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਇਮਾਰਤਾਂ/ਬਿਲਡਿੰਗਾਂ/ਟੈਂਕੀਆਂ ’ਤੇ ਚੜ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨ੍ਹਾਂ ਹੁਕਮਾਂ ਦੀ ਉਲਘੰਣਾ ਕਰਨ ਦੀ ਸੂਰਤ ’ਚ ਸਬੰਧਤ ਵਿਭਾਗ ਦੇ ਜ਼ਿਲ੍ਹਾ ਮੁੱਖੀ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News