ਪਟਿਆਲਾ ਵਾਸੀਆਂ ਲਈ ਅਹਿਮ ਖ਼ਬਰ, ਨਵੇਂ ਦਿਸ਼ਾ-ਨਿਰਦੇਸ਼ ਹੋਏ ਜਾਰੀ

Wednesday, Sep 11, 2024 - 12:21 PM (IST)

ਪਟਿਆਲਾ ਵਾਸੀਆਂ ਲਈ ਅਹਿਮ ਖ਼ਬਰ, ਨਵੇਂ ਦਿਸ਼ਾ-ਨਿਰਦੇਸ਼ ਹੋਏ ਜਾਰੀ

ਪਟਿਆਲਾ/ਸਨੌਰ (ਜੋਸਨ, ਰਾਜੇਸ਼, ਰਾਣਾ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰਸਿੱਧ ਸ਼੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਇਸ ਦੇ ਆਲੇ-ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਨਵੰਬਰ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ

ਅਣ-ਅਧਿਕਾਰਤ ਸਥਾਨਾਂ ’ਤੇ ਮੁਰਦਾ ਪਸ਼ੂ ਸੁੱਟਣ ’ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾਂ-ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ-ਅਧਿਕਾਰਤ ਸਥਾਨਾਂ ’ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਿਤ ਸਥਾਨ (ਹੱਡਾਂ-ਰੋੜੀ) ’ਤੇ ਹੀ ਸੁੱਟਿਆ ਜਾਵੇ।

ਇਹ ਵੀ ਪੜ੍ਹੋ : ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ

ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ’ਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਰਹੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਹੋਵੇਗੀ। ਹੁਕਮ 8 ਨਵੰਬਰ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ ਭਿਆਨਕ ਬਣੇ ਹਾਲਾਤ, ਪੰਜਾਬੀਆਂ ਨੇ ਜਾਨ ਤਲੀ 'ਤੇ ਧਰ ਕੇ ਬਚਾਈ ਹਿਮਾਚਲ ਦੇ ਮੁੰਡਿਆਂ ਦੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News