ਪੰਜਾਬ ਦੇ ਅਫ਼ਸਰਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ਦੀ ਜਨਤਾ ਲਈ...

Monday, Feb 17, 2025 - 06:15 PM (IST)

ਪੰਜਾਬ ਦੇ ਅਫ਼ਸਰਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ਦੀ ਜਨਤਾ ਲਈ...

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ.ਸੀ.ਐੱਸ. ਅਫ਼ਸਰਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਤੁਹਾਡੀ ਨਿਯੁਕਤੀ ਇਸ ਅਹਿਮ ਅਹੁਦੇ ਉਤੇ ਹੋਈ ਹੈ ਅਤੇ ਤੁਹਾਨੂੰ ਪੂਰੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਪੀ. ਸੀ. ਐੱਸ. ਅਧਿਕਾਰੀ ਆਪਣੀ ਕਲਮ ਦੀ ਵਰਤੋਂ ਲੋੜਵੰਦਾਂ ਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਯਕੀਨੀ ਬਣਾਉਣ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ ਡੀ. ਸੀ. ਸਸਪੈਂਡ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਕਾਬਲੀਅਤ ਦੀ ਵਰਤੋਂ ਚੰਗੇ ਸ਼ਾਸਨ, ਨਾਗਰਿਕ ਸੇਵਾਵਾਂ ਦੀ ਚੰਗੇ ਤਰੀਕੇ ਨਾਲ ਡਿਲੀਵਰੀ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਕਰਨ। ਉਨ੍ਹਾਂ ਉਮੀਦ ਜਤਾਈ ਕਿ ਜਨਤਕ ਸੇਵਾ ਦਾ ਚੰਗਾ ਤਜਰਬਾ ਰੱਖਣ ਵਾਲੇ ਇਹ ਅਧਿਕਾਰੀ ਸੂਬੇ ਦੀ ਸ਼ਾਨ ਵਧਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਅਧਿਕਾਰੀ ਆਪਣੀ ਸਖ਼ਤ ਮਿਹਨਤ, ਸੰਜੀਦਗੀ, ਸਮਰੱਥਾ ਤੇ ਪੇਸ਼ੇਵਰ ਪਹੁੰਚ ਨਾਲ ਆਪਣਾ ਵੱਖਰਾ ਮੁਕਾਮ ਸਥਾਪਤ ਕਰਨਗੇ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਮਿਲਣ ਲੱਗੀਆਂ ਸਰਕਾਰੀ ਨੌਕਰੀਆਂ, ਸਰਕਾਰ ਨੇ ਚੁੱਕਿਆ ਵੱਡਾ ਕਦਮ

ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਦੋਸਤਾਨਾ ਸਲੂਕ ਕਰਦਿਆਂ ਆਪਣੇ ਤਜਰਬੇ, ਸਿੱਖਿਆ ਤੇ ਸਿਖਲਾਈ ਦੀ ਵਰਤੋਂ ਕਰ ਕੇ ਲੋਕਾਂ ਦੀ ਭਲਾਈ ਕਰਨ। ਉਨ੍ਹਾਂ ਉਮੀਦ ਜਤਾਈ ਕਿ ਇਹ ਅਧਿਕਾਰੀ ਲੋਕਾਂ ਨਾਲ ਸੁਹਿਰਦਤਾ ਨਾਲ ਪੇਸ਼ ਆਉਂਦਿਆਂ ਜਨਤਕ ਸੇਵਾਵਾਂ ਦੀ ਡਿਲਵਰੀ ਵਿਚ ਨਵੇਂ ਦਿਸਹੱਦੇ ਸਿਰਜਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਨਵੇਂ ਅਫ਼ਸਰਾਂ ਦਾ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਟੀਮ ਦਾ ਹਿੱਸਾ ਬਣਨ ਉਤੇ ਸਵਾਗਤ ਹੈ।

ਇਹ ਵੀ ਪੜ੍ਹੋ : ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News