Call 1076 : ਪੰਜਾਬੀਆਂ ਲਈ ਨਵੀਂ ਉਮੀਦ, ਘਰਾਂ ਤੱਕ ਪੁੱਜਦੀਆਂ ਹੋਈਆਂ ਸਰਕਾਰੀ ਸੇਵਾਵਾਂ

Friday, Sep 27, 2024 - 06:41 PM (IST)

ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਘਰ ਬੈਠੇ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਰਿਹਾ, ਜਿਨ੍ਹਾਂ ਵਿਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਸਕੀਮ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ। ਇਸ ਨੰਬਰ ’ਤੇ ਫੋਨ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਅਧਿਕਾਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰ ਸਕਦੇ ਅਤੇ ਆਪਣਾ ਕੰਮ ਕਰਵਾ ਸਕਦੇ ਹਨ। ਫੋਨ ਰਾਹੀਂ ਸਮਾਂ ਅਤੇ ਤਾਰੀਖ਼ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਅੱਜ ਤੋਂ ਪਹਿਲਾਂ ਪੰਜਾਬ ਵਿਚ ਕਦੇ ਵੀ ਅਜਿਹੀਆਂ ਸਕੀਮਾਂ ਨਹੀਂ ਚੱਲੀਆਂ ਜਿਸ ਨਾਲ ਲੋਕਾਂ ਦੇ ਘਰਾਂ ਵਿਚ ਬੈਠਿਆਂ ਹੀ ਸਰਕਾਰੀ ਕੰਮ ਹੋ ਰਹੇ ਹੋਣ। ਇਸ ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੇ ਜਿੱਥੇ ਸੁੱਖ ਦਾ ਸਾਹ ਲਿਆ ਹੈ, ਉਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ, ਜਿਸ ਸਦਕਾ ਉਨ੍ਹਾਂ ਦੀ ਸਰਕਾਰੀ ਦਫ਼ਤਰਾਂ ਵਿਚ ਖੱਜਲ-ਖੁਆਰੀ ਘਟੀ ਹੈ। ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕ ਲੈ ਸਕਣ ਇਸ ਲਈ ਸਰਕਾਰ ਸਮੇਂ-ਸਮੇਂ 'ਤੇ ਵਿਸ਼ੇਸ਼ ਕੈਂਪ ਵੀ ਲਗਾ ਰਹੀ ਹੈ। 

 


Gurminder Singh

Content Editor

Related News