ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ

Sunday, Mar 01, 2026 - 01:49 PM (IST)

ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ

ਜਲੰਧਰ (ਸੋਨੂੰ)- ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ 9 ਅਕਤੂਬਰ 2025 ਨੂੰ ਅੰਮ੍ਰਿਤਸਰ ਵਿੱਚ ਸਰਜਰੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਨੇ ਹਸਪਤਾਲ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਸੀ ਅਤੇ ਮ੍ਰਿਤਕ ਦੇਹ ਦੀ ਹਾਲਤ ਨੂੰ ਲੈ ਕੇ ਵੀ ਸਵਾਲ ਚੁੱਕੇ ਸਨ। ਪਰਿਵਾਰ ਦਾ ਕਹਿਣਾ ਹੈ ਕਿ ਸਿਰ ਤੋਂ ਮੋਢਿਆਂ ਤੱਕ ਸਰੀਰ ਦਾ ਰੰਗ ਕਾਲਾ-ਪੀਲਾ ਪੈ ਗਿਆ ਸੀ। 

ਇਹ ਵੀ ਪੜ੍ਹੋ: ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ ਨਾਲ ਗ੍ਰਿਫ਼ਤਾਰ

ਹੁਣ ਇਸ ਮਾਮਲੇ ਸਬੰਧੀ ਡਾਕਟਰਾਂ ਦੇ ਪੈਨਲ ਦੀ ਰਿਪੋਰਟ ਸਾਹਮਣੇ ਆ ਗਈ ਹੈ। ਰਿਪੋਰਟ ਨੂੰ ਲੈ ਕੇ ਪਰਿਵਾਰ ਦਾ ਕਹਿਣਾ ਹੈ ਕਿ ਰਿਪੋਰਟ ਵਿਚ ਘੁੰਮਣ ਦੀ ਡਾਕਟਰਾਂ ਦੀ ਲਾਪਰਵਾਹੀ ਕਾਰਨ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਵਰਿੰਦਰ ਘੁੰਮਣ ਆਪਣੀ ਬਾਂਹ ਦੇ ਇਲਾਜ ਲਈ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਗਏ ਸਨ, ਜਿੱਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਸਨ।

ਜਿਨ੍ਹਾਂ ਨੇ ਹਸਪਤਾਲ ਵਿਚ ਆਪਰੇਸ਼ਨ ਤੋਂ ਪਹਿਲਾਂ ਆਪਣੀ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਹ ਬਿਲਕੁਲ ਸਹੀ-ਸਲਾਮਤ ਨਜ਼ਰ ਆ ਰਹੇ ਸਨ। ਵਰਿੰਦਰ ਦੇ ਰਿਸ਼ਤੇਦਾਰ ਰੱਬੀ ਨੇ ਦੱਸਿਆ ਕਿ ਘੁੰਮਣ ਦੀ ਮੌਤ ਦੇ ਬਾਅਦ ਡਾਕਟਰਾਂ ਦੇ ਪੈਨਲ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਹੁਣ ਫੋਰਟਿਸ ਹਸਪਤਾਲ ਦੇ ਖ਼ਿਲਾਫ਼ ਲੀਗਲ ਐਕਸ਼ਨ ਲੈਣ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ

ਉਥੇ ਹੀ ਇਸ ਮਾਮਲੇ ਨੂੰ ਲੈ ਕੇ ਵਰਿੰਦਰ ਸਿੰਘ ਘੁੰਮਣ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਪ੍ਰੈੱਸ ਕਾਨਫ਼ਰੰਸ ਕਰਨਗੇ ਅਤੇ ਜਲਦੀ ਹੀ ਇਸ ਮਾਮਲੇ ਨੂੰ ਲੈ ਕੇ ਲੀਗਲ ਐਕਸ਼ਨ ਲਿਆ ਜਾਵੇਗਾ। ਦੱਸ ਦੇਈਏ ਕਿ ਪਰਿਵਾਰ ਨੇ ਅੰਮ੍ਰਿਤਸਰ ਕਮਿਸ਼ਨਰ ਪੁਲਸ ਨੂੰ ਵੀ ਇਸ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਇਕ ਮੈਡੀਕਲ ਬੋਰਡ ਬਣਾ ਕੇ ਸ਼ੁਰੂ ਕੀਤੀ ਗਈ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News