ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ ''ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ ''ਚ ਵੱਡਾ ਖ਼ੁਲਾਸਾ

Friday, Sep 11, 2026 - 07:24 PM (IST)

ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ ''ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ ''ਚ ਵੱਡਾ ਖ਼ੁਲਾਸਾ

ਜਲੰਧਰ (ਵੈੱਬ ਡੈਸਕ)- ਨੈਸ਼ਨਲ ਆਈ ਕੇਅਰ ਹਸਪਤਾਲ ਦੇ ਡਾਕਟਰ ਪਿਊਸ਼ ਸੂਦ ਦੀ ਪਤਨੀ ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੋਸਟਮਾਰਟਮ ਰਿਪੋਰਟ 'ਚ ਉਨ੍ਹਾਂ ਦੀ ਮੌਤ ਦਾ ਕਾਰਨ ਸੱਪ ਤੋਂ ਡੱਸਣਾ ਦੱਸਿਆ ਗਿਆ ਹੈ। ਰਿਪੋਰਟ ਮੁਤਾਬਕ ਸਰਕਾਰੀ ਮਹਿਲਾ ਡਾਕਟਰ ਮੀਨਾਕਸ਼ੀ ਦੇ ਸਰੀਰ 'ਤੇ ਸੱਪ ਦਾ ਜ਼ਹਿਰ ਪਾਇਆ ਗਿਆ ਹੈ। ਪੋਸਟਮਾਰਟਮ ਦੌਰਾਨ ਡਾਕਟਰਾਂ ਦੀ ਟੀਮ ਨੂੰ ਉਨ੍ਹਾਂ ਦੇ ਪੈਰ 'ਤੇ ਸੱਪ ਦੇ ਡੰਗਣ ਦੇ ਨਿਸ਼ਾਨ ਮਿਲੇ ਹਨ। ਇਸ ਨਾਲ ਸ਼ੁਰੂਆਤੀ ਤੌਰ 'ਤੇ ਉਨ੍ਹਾਂ ਚਰਚਾਵਾਂ 'ਤੇ ਵਿਰਾਮ ਲੱਗਦਾ ਨਜ਼ਰ ਆ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਕਿਸੇ ਜ਼ਹਿਰੀਲੇ ਪਦਾਰਥ ਦਾ ਸੇਵਨ ਜਾਂ ਦਿੱਤੇ ਜਾਣ ਨਾਲ ਹੋਈ ਸੀ। 

ਇਹ ਵੀ ਪੜ੍ਹੋ:ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ

PunjabKesari

ਇਸ ਖ਼ੁਲਾਸੇ ਤੋਂ ਬਾਅਦ ਮਾਮਲੇ ਦੀ ਜਾਂਚ ਦੀ ਦਿਸ਼ਾ ਵੀ ਬਦਲ ਗਈ ਹੈ। ਖ਼ਾਸ ਤੌਰ 'ਤੇ ਡਾਕਟਰ ਮੀਨਾਕਸ਼ੀ ਸੂਦ ਦੇ ਪਤੀ ਡਾ. ਪੀਊਸ਼ ਸੂਦ ਖ਼ਿਲਾਫ਼ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਹੁਣ ਪੋਸਟਮਾਰਟਮ ਰਿਪੋਰਟ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀ ਹੈ।  ਜ਼ਿਕਰਯੋਗ ਹੈ ਕਿ ਮਿਨਾਕਸ਼ੀ ਸੂਦ ਦੇ ਪਰਿਵਾਰ ਵੱਲੋਂ ਡਾ. ਪੀਊਸ਼ ਸੂਦ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ। ਹੁਣ ਪੋਸਟਮਾਰਟਮ ਰਿਪੋਰਟ ਵਿਚ ਮੌਤ ਦਾ ਕਾਰਨ ਸੱਪ ਦਾ ਡੱਸਣਾ ਸਾਹਮਣੇ ਆਉਣ ਤੋਂ ਬਾਅਦ ਇਸ ਕੇਸ ਵਿਚ ਕਾਨੂੰਨੀ ਸਥਿਤੀ 'ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਏ. ਸੀ. ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਪੋਸਟਮਾਰਟਮ ਰਿਪੋਰਟ ਵਿਚ ਸੱਪ ਦੇ ਜ਼ਹਿਰ ਦੀ ਪੁਸ਼ਟੀ ਕੀਤੀ ਹੈ। 

ਜਾਣੋ ਪੂਰਾ ਮਾਮਲਾ 
ਜ਼ਿਕਰਯੋਗ ਹੈ ਕਿ ਜਲੰਧਰ ਦੇ ਕੇਵਲ ਵਿਹਾਰ ਵਿਚੋਂ ਇਕ ਸਰਕਾਰੀ ਮਹਿਲਾ ਡਾਕਟਰ ਮੀਨਾਕਸ਼ੀ ਸੂਦ ਵੱਲੋਂ ਜੂਨ ਮਹੀਨੇ ਵਿਚ ਆਪਣੇ ਪਤੀ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਮੀਨਾਕਸ਼ੀ ਦੇ ਪਿਤਾ ਪ੍ਰਮੋਦ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਧੀ ਮੀਨਾਕਸ਼ੀ ਦਾ ਵਿਆਹ ਸਾਲ 2018 'ਚ ਨਿੱਜੀ ਹਸਪਤਾਲ ਦੇ ਡਾ. ਪਿਊਸ਼ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਮੀਨਾਕਸ਼ੀ ਨੇ ਆਪਣੇ ਪਤੀ ਨੂੰ 45 ਲੱਖ ਰੁਪਏ ਦਾ ਕਰਜ਼ਾ ਲੈ ਕੇ ਦਿੱਤਾ ਸੀ ਅਤੇ ਦੋਵਾਂ ਨੇ ਮਿਲ ਕੇ ਸਾਲ 2023 'ਚ ਇਕ ਹਸਪਤਾਲ ਵੀ ਬਣਾਇਆ ਸੀ। 

PunjabKesari

ਇਹ ਵੀ ਪੜ੍ਹੋ: ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ 'ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਪ੍ਰਮੋਦ ਨੇ ਦੱਸਿਆ ਸੀ ਕਿ ਕਰਜ਼ੇ ਦੀਆਂ ਕਿਸ਼ਤਾਂ ਮੀਨਾਕਸ਼ੀ ਖ਼ੁਦ ਭਰ ਰਹੀ ਸੀ। ਪਰਿਵਾਰ ਨੇ ਇਲਜ਼ਾਮ ਲਾਇਆ ਸੀ ਕਿ ਸਾਲ 2023 'ਚ ਮੀਨਾਕਸ਼ੀ ਨੂੰ ਪਤਾ ਲੱਗਿਆ ਸੀ ਕਿ ਉਸ ਦੇ ਪਤੀ ਦੇ ਹਸਪਤਾਲ 'ਚ ਕੰਮ ਕਰਨ ਵਾਲੀ ਇਕ ਔਰਤ ਨਾਲ ਨਾਜਾਇਜ਼ ਸੰਬੰਧ ਹਨ। ਇਸ ਸਬੰਧੀ ਕੁਝ ਵੀਡੀਓ ਵੀ ਮੀਨਾਕਸ਼ੀ ਕੋਲ ਮੌਜੂਦ ਸਨ। ਇਸ ਗੱਲ ਨੂੰ ਲੈ ਕੇ ਡਾ. ਪਿਊਸ਼ ਨੇ ਕਈ ਵਾਰ ਮੀਨਾਕਸ਼ੀ ਨਾਲ ਹਿੰਸਕ ਵਿਵਹਾਰ ਕੀਤਾ ਅਤੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਪਿਤਾ ਨੇ ਕਈ ਵਾਰ ਪਿਊਸ਼ ਨੂੰ ਸਮਝਾਇਆ ਗਿਆ ਪਰ ਉਹ ਨਾ ਸਮਝਿਆ। 

ਇਹ ਵੀ ਪੜ੍ਹੋ: ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ 

ਪਿਤਾ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਇਹ ਮਾਮਲਾ ਲੜਕੇ ਦੇ ਪਰਿਵਾਰ ਅੱਗੇ ਵੀ ਰੱਖਿਆ ਸੀ ਪਰ ਕੋਈ ਹੱਲ ਨਹੀਂ ਨਿਕਲਿਆ।  ਪਿਛਲੇ ਸਾਲ ਡਾ. ਪਿਊਸ਼ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਮਗਰੋਂ ਮੀਨਾਕਸ਼ੀ ਵੱਖ ਤੋਂ ਕਿਰਾਏ ਦੇ ਮਕਾਨ 'ਚ ਰਹਿਣ ਲੱਗ ਪਈ ਸੀ। ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਹਾਲ ਹੀ 'ਚ ਜਦੋਂ ਮੀਨਾਕਸ਼ੀ ਆਪਣੇ ਲਈ ਘਰ ਖ਼ਰੀਦਣ ਲਈ ਬੈਂਕ ਤੋਂ ਕਰਜ਼ੇ ਦੀ ਜਾਣਕਾਰੀ ਲੈਣ ਗਈ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਨਾਮ 'ਤੇ ਪਹਿਲਾਂ ਹੀ ਉਸ ਦੇ ਪਤੀ ਨੇ ਉਸ ਦੇ ਜਾਅਲੀ ਦਸਤਖ਼ਤ ਕਰਕੇ ਕਰੀਬ ਢਾਈ ਕਰੋੜ ਰੁਪਏ ਦਾ ਲੋਨ ਲਿਆ ਹੋਇਆ ਸੀ। ਇਸ ਬਾਰੇ ਪਤੀ ਨਾਲ ਗੱਲ ਕਰਨ ਤੋਂ ਬਾਅਦ ਉਸ ਨੂੰ ਕਥਿਤ ਤੌਰ 'ਤੇ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News