ਨਵੀਨ ਅਰੋੜਾ ਕਤਲਕਾਂਡ ''ਚ ਨਵੀਂ UPDATE, ਹੁਣ ਹਿਰਾਸਤ ''ਚ ਲਈ ਗਈ ਲੁਧਿਆਣਾ ਦੀ ਕੁੜੀ
Sunday, Nov 23, 2025 - 10:54 AM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ) : ਫਿਰੋਜ਼ਪੁਰ 'ਚ ਆਰ. ਐੱਸ. ਐੱਸ. ਦੇ ਸੀਨੀਅਰ ਵਰਕਰ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦਾ ਕਤਲ ਕਰ ਕੇ ਫ਼ਰਾਰ ਹੋਏ ਕਾਤਲਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਫਿਰੋਜ਼ਪੁਰ ਪੁਲਸ ਨੇ ਲੁਧਿਆਣਾ ਦੀ ਇਕ ਕੁੜੀ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ
ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਨਵੀਨ ਅਰੋੜਾ ਦੇ ਕਾਤਲਾਂ ਨੂੰ ਫੜ੍ਹਨ ਲਈ ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਦੇ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਨਵੀਨ ਅਰੋੜਾ ਦਾ ਕਤਲ ਕਰ ਕੇ ਕਾਤਲ ਨਛੱਤਰ ਸਿੰਘ ਪੁੱਤਰ ਇੰਦਰਾਜ ਵਾਸੀ ਤਿਹਾਂਗ, ਜ਼ਿਲ੍ਹਾ ਜਲੰਧਰ ਫਿਰੋਜ਼ਪੁਰ ਸ਼ਹਿਰ ਤੋਂ ਫ਼ਰਾਰ ਹੋ ਗਿਆ ਸੀ।
ਗ੍ਰਿਫ਼ਤਾਰੀ ਤੋਂ ਬਚਾਉਣ ਲਈ ਲੁਧਿਆਣਾ ਦੀ ਇਕ ਕੁੜੀ ਭਾਵਨਾ ਪੁੱਤਰੀ ਅਸ਼ੋਕ ਕੁਮਾਰ ਨੇ ਉਸ ਨੂੰ ਪਨਾਹ ਦਿੱਤੀ ਸੀ ਅਤੇ ਹੁਣ ਨਛੱਤਰ ਸਿੰਘ ਉੱਥੋਂ ਵੀ ਭੱਜ ਗਿਆ ਹੈ। ਪੁਲਸ ਨੇ ਥਾਣਾ ਸਿਟੀ ’ਚ ਨਾਮਜ਼ਦ ਕੁੜੀ ਭਾਵਨਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਪੁੱਛਗਿੱਛ ਲਈ ਉਸ ਨੂੰ ਹਿਰਾਸਤ ’ਚ ਲੈ ਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
