ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਨਵੀਂ ਅਪਡੇਟ! ਮੁੱਖ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਗ੍ਰਿਫ਼ਤਾ
Saturday, Jan 31, 2026 - 03:32 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ, ਕੁਲਦੀਸ਼)-16 ਜਨਵਰੀ ਨੂੰ ਪਿੰਡ ਮਿਆਣੀ ਵਿਚ ਇਕ ਦੁਕਾਨ ਵਿਚ ਦਾਖ਼ਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਦੁਕਾਨਦਾਰ ਬਲਵਿੰਦਰ ਸਿੰਘ ਸਤਿਕਰਤਾਰ ਦੇ ਕਤਲ ਕਾਂਡ ਵਿਚ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਲੁੜੀਂਦੇ ਤਿੰਨ ਮੁੱਖ ਮੁਲਜਮਾਂ ਦੀ ਭਾਲ ਵਿਚ ਜੁਟੀ ਟਾਂਡਾ ਪੁਲਸ ਨੇ ਅੱਜ ਉਨ੍ਹਾਂ ਨੂੰ ਅਪਰਾਧ ਤੋਂ ਬਾਅਦ ਪਨਾਹ ਦੇਣ ਦੇ ਦੋਸ਼ ਵਿਚ ਉਨ੍ਹਾਂ ਦੀ ਭੈਣ ਅਤੇ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਅਜੇ ਵੀ ਮੁੱਖ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਇਸ ਤੋਂ ਪਹਿਲਾਂ ਪੁਲਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਕੁਝ ਹੱਦ ਤੱਕ ਸੁਲਝਾਉਂਦੇ ਹੋਏ ਸ਼ੂਟਰਾਂ ਦੀ ਪਛਾਣ ਕਰ ਲਈ ਸੀ, ਜਿਸ ਤੋਂ ਬਾਅਦ ਕਤਲ ਵਿਚ ਨਾਮਜ਼ਦ ਕੀਤੇ ਗਏ ਸ਼ੂਟਰ ਤੇਜਿੰਦਰਪਾਲ ਸਿੰਘ ਚੰਨੀ ਅਤੇ ਗੁਰਮਨ ਸਿੰਘ ਦੋਵੇਂ ਪੁੱਤਰ ਪ੍ਰਗਟ ਸਿੰਘ ਅਤੇ ਸਵਰਾਜ ਸਿੰਘ ਉਰਫ਼ ਅਭੀ ਪੁੱਤਰ ਸੁਰਜੀਤ ਸਿੰਘ ਸਾਰੇ ਵਾਸੀ ਪੰਜ ਗਰਾਈਆਂ (ਰੰਗੜ ਨੰਗਲ) ਗੁਰਦਾਸਪੁਰ ਨੂੰ ਕਾਬੂ ਕਰਨ ਲਈ ਲਗਾਤਾਰ ਉੱਦਮ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ-ਲੁਧਿਆਣਾ ਹਾਈਵੇਅ 'ਤੇ ਜਾਣ ਵਾਲੇ ਦੇਣ ਧਿਆਨ! ਜ਼ਰੂਰੀ ਸੂਚਨਾ ਜਾਰੀ, 9 ਘੰਟੇ ਟਰੈਫਿਕ ਡਾਇਵਰਟ
ਡੀ. ਐੱਸ. ਪੀ.ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਹੁਣ ਮੁੱਖ ਸ਼ੂਟਰ ਤੇਜਿੰਦਰਪਾਲ ਸਿੰਘ ਚੰਨੀ ਦੀ ਪਤਨੀ ਲਵਪ੍ਰੀਤ ਕੌਰ ਅਤੇ ਸਵਰਾਜ ਸਿੰਘ ਉਰਫ ਅਭੀ ਦੀ ਭੈਣ ਸੋਨੀਆ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਸਵਰਾਜ ਦੇ ਭਰਾ ਅੰਸ਼ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਸ਼ੂਟਰਾਂ ਨੂੰ ਕਾਬੂ ਕਰਨ ਲਈ ਜਿਲਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਐੱਸ. ਪੀ. ਪਰਮਿੰਦਰ ਸਿੰਘ ਹੀਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵੱਖ-ਵੱਖ ਟੀਮਾਂ ਲੱਗੀਆਂ ਹੋਈਆਂ ਹਨ ਅਤੇ ਜਲਦ ਹੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: Big Breaking: PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
