ਮਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ ''ਚ ਨਵੀਂ ਅਪਡੇਟ, ਪੁਲਸ ਦਾ ਵੱਡਾ ਐਕਸ਼ਨ, ਗ੍ਰੈਂਡ ਵਿਟਾਰਾ ਕਾਰ ਦਾ ਮਾਲਕ...
Saturday, Oct 04, 2025 - 04:17 PM (IST)

ਜਲੰਧਰ- ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ ਵਿੱਚ ਪੁਲਸ ਨੇ ਇਕ ਗ੍ਰਿਫ਼ਤਾਰੀ ਕੀਤੀ ਹੈ। ਜਦਕਿ ਕ੍ਰੇਟਾ ਡਰਾਈਵਰ ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਅਜੇ ਵੀ ਫਰਾਰ ਹੈ। ਪੁਲਸ ਨੇ ਗ੍ਰੈਂਡ ਵਿਟਾਰਾ ਕਾਰ ਦੇ ਡਰਾਈਵਰ ਵਿਸ਼ੂ ਕਪੂਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਰਿੱਚੀ ਕੇਪੀ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ
ਕ੍ਰੇਟਾ ਕਾਰ ਦਾ ਡਰਾਈਵਰ ਪ੍ਰਿੰਸ ਅਜੇ ਵੀ ਫਰਾਰ ਹੈ। ਸਟੇਸ਼ਨ ਨੰਬਰ 6 ਦੀ ਪੁਲਸ ਨੇ ਇਸ ਮਾਮਲੇ ਵਿੱਚ ਗ੍ਰੈਂਡ ਵਿਟਾਰਾ ਕਾਰ ਦੇ ਡਰਾਈਵਰ ਵਿਸ਼ੂ ਕਪੂਰ ਨੂੰ ਨਾਮਜ਼ਦ ਕੀਤਾ ਸੀ, ਜਿਸ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਟੇਸ਼ਨ ਹਾਊਸ ਅਫ਼ਸਰ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਦੋਸ਼ੀ ਵਿਸ਼ੂ ਕਪੂਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ ਅਤੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਲਗਾਤਾਰ ਵੱਧ ਰਹੀ ਇਹ ਭਿਆਨਕ ਬੀਮਾਰੀ, Positive ਨਿਕਲਣ ਲੱਗੇ ਲੋਕ
ਦੱਸ ਦੇਈਏ ਕਿ ਸਾਬਕਾ ਸੰਸਦ ਮੈਂਬਰ ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਦੀ 13 ਸਤੰਬਰ ਦੀ ਰਾਤ ਨੂੰ ਜਲੰਧਰ ਦੇ ਮਾਡਲ ਟਾਊਨ ਵਿੱਚ ਮਾਤਾ ਰਾਣੀ ਚੌਕ ਨੇੜੇ ਇਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ। ਗ੍ਰੈਂਟ ਵਿਟਾਰਾ ਕਾਰ ਦੇ ਡਰਾਈਵਰ ਵਿਸ਼ੂ ਕਪੂਰ, ਉਸ ਦੀ ਪਤਨੀ ਸ਼ੈਲੀ ਕਪੂਰ ਅਤੇ 8 ਸਾਲ ਦੀ ਧੀ ਰਾਜਵੀ ਕਪੂਰ ਵੀ ਗੰਭੀਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦਾ ਅਜੇ ਵੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਿਵੇਂ ਹੀ ਵਿਸ਼ੂ ਠੀਕ ਹੋ ਗਿਆ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਗੁਰਸ਼ਰਨ ਸਿੰਘ ਉਰਫ਼ ਪ੍ਰਿੰਸ ਅਜੇ ਵੀ ਇਸ ਮਾਮਲੇ ਵਿੱਚ ਫਰਾਰ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8