ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ
Tuesday, Oct 03, 2023 - 06:47 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਜਲੰਧਰ ਅੰਕੁਰ ਗੁਪਤਾ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ, ਧਾਰਮਿਕ ਸਥਾਨਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਗਾਂਧੀ ਜਯੰਤੀ 'ਤੇ ਵੀ ਨਹੀਂ ਰੁਕੀ ਸ਼ਰਾਬ ਦੀ ਵਿਕਰੀ, ਸੁਸਤ ਕਾਰਵਾਈ ਨੂੰ ਲੈ ਕੇ ਘਿਰਿਆ ਐਕਸਾਈਜ਼ ਵਿਭਾਗ
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਆਦਿ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵੱਟਸਐਪ ’ਤੇ ਅਪਲੋਡ ਨਹੀਂ ਕਰੇਗਾ, ਅਜਿਹਾ ਕਰਨ ’ਤੇ ਪੂਰਨ ਪਾਬੰਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 31 ਦਸੰਬਰ 2023 ਤੱਕ ਲਾਗੂ ਰਹੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8