ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ

02/13/2022 2:08:53 AM

ਚੰਡੀਗੜ੍ਹ-ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਨਵੀਆਂ ਹਦਾਇਤਾਂ ਮੁਤਾਬਕ ਚੋਣ ਕਮਿਸ਼ਨ ਨੇ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣ ਪ੍ਰਚਾਰ 'ਤੇ ਕੋਵਿਡ-19 ਦੇ ਕਾਰਨ ਲੱਗੀਆਂ ਪਾਬੰਦੀਆਂ 'ਚ ਸ਼ਨੀਵਾਰ ਨੂੰ ਢਿੱਲ ਦਿੰਦੇ ਹੋਏ ਸੀਮਤ ਗਿਣਤੀ 'ਚ ਲੋਕਾਂ ਨਾਲ ਪੈਦਲ ਯਾਤਰਾ ਦੀ ਇਜਾਜ਼ਤ ਦੇ ਦਿੱਤੀ ਅਤੇ ਨਾਲ ਹੀ ਪ੍ਰਚਾਰ ਮੁਹਿੰਮ 'ਤੇ ਪਾਬੰਦੀ ਦੀ ਮਿਆਦ ਘਟਾ ਦਿੱਤੀ ਹੈ। 

ਇਹ ਵੀ ਪੜ੍ਹੋ : ਪਰਲ ਅਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਲੋਕਾਂ ਦਾ ਪੈਸਾ ਵਾਪਸ ਕਰਾਂਗੇ : ਭਗਵੰਤ ਮਾਨ

ਕਮਿਸ਼ਨ ਮੁਤਾਬਕ, ਚੋਣ ਪ੍ਰਚਾਰ ਹੁਣ ਸਵੇਰੇ 10 ਤੋਂ ਰਾਤ 8 ਵਜੇ ਦੀ ਥਾਂ ਸਵੇਰੇ 6 ਤੋਂ ਰਾਤ 10 ਵਜੇ ਦਰਮਿਆਨ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਅੱਠ ਜਨਵਰੀ ਨੂੰ ਉੱਤਰ, ਪ੍ਰਦੇਸ਼, ਉਤਰਾਖੰਡ, ਗੋਆ, ਪੰਜਾਬ ਅਤੇ ਹਰਿਆਣਾ ਲਈ ਵੋਟਿੰਗ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਕੋਵਿਡ ਦੇ ਮਾਮਲਿਆਂ 'ਚ ਵਾਧੇ ਦੇ ਚੱਲਦੇ ਰੈਲੀਆਂ, ਰੋਡ ਸ਼ੋਅ ਅਤੇ ਪੈਦਲ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਸੀ। ਕਮਿਸ਼ਨ ਸਮੇਂ-ਸਮੇਂ 'ਤੇ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕਰ ਰਿਹਾ ਹੈ।

ਇਹ ਵੀ ਪੜ੍ਹੋ : ਮਹਿੰਗਾਈ ਦਾ ਮੁੱਦਾ ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ : ਸੁਖਜਿੰਦਰ ਰੰਧਾਵਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

Karan Kumar

This news is Content Editor Karan Kumar