ਸੌਖ਼ਾ ਹੋ ਗਿਆ ਕੰਮ... ਪੰਚਾਇਤੀ ਚੋਣਾਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

Monday, Sep 30, 2024 - 11:33 AM (IST)

ਸੌਖ਼ਾ ਹੋ ਗਿਆ ਕੰਮ... ਪੰਚਾਇਤੀ ਚੋਣਾਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ (ਮਨਜੋਤ)- ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਉਮੀਦਵਾਰ 4 ਅਕਤੂਬਰ ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ’ਚ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲਾ ਚੋਣ ਅਫ਼ਸਰਾਂ ਤੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੇ ਨਾਲ ‘ਨੋ ਡਿਊ ਸਰਟੀਫਿਕੇਟ’ ਜਾਂ ‘ਨੋ ਆਬਜੈਕਸ਼ਨ ਸਰਟੀਫਿਕੇਟ’ ਨੱਥੀ ਕਰਨਾ ਜ਼ਰੂਰੀ ਹੈ ਤੇ ਜੇ ਕਿਸੇ ਉਮੀਦਵਾਰ ਨੂੰ ਕੋਸ਼ਿਸ਼ਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਹਲਫ਼ਨਾਮਾ ਨਾਲ ਲਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ

ਉਨ੍ਹਾਂ ਅੱਗੇ ਦੱਸਿਆ ਕਿ ਹਲਫ਼ੀਆ ਬਿਆਨ (ਐਫੀਡੇਵਿਟ) ਤਿਆਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਾਰਜਕਾਰੀ ਮੈਜਿਸਟ੍ਰੇਟ/ਓਥ ਕਮਿਸ਼ਨਰ ਵੱਲੋਂ ਤਸਦੀਕ ਉਪਰੰਤ ਜਾਰੀ ਕੀਤੇ ਜਾਂ ਨੋਟਰੀ ਤੋਂ ਤਸਦੀਕਸ਼ੁਦਾ ਐਫੀਡੇਵਿਟ ਹੀ ਪ੍ਰਵਾਨ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਸਬੰਧਤ ਨਾਮਜ਼ਦਗੀ ਪੱਤਰਾਂ ਨੂੰ ਸਵੀਕਾਰ ਕਰੇਗਾ ਅਤੇ ਹਲਫ਼ੀਆ ਬਿਆਨ ਸਬੰਧਤ ਅਥਾਰਟੀ ਨੂੰ ਭੇਜਣ ਦੇ ਨਾਲ ਹੀ ਇਸ ਸਬੰਧੀ 24 ਘੰਟਿਆਂ ਦੇ ਅੰਦਰ-ਅੰਦਰ ਰਿਪੋਰਟ ਜਮ੍ਹਾਂ ਕਰਵਾਉਣ ਲਈ ਨਿਰਦੇਸ਼ ਜਾਰੀ ਕਰੇਗਾ ਅਤੇ ਕੋਈ ਰਿਪੋਰਟ ਨਾ ਆਉਣ ਦੀ ਸੂਰਤ ਵਿਚ ਇਹ ਮੰਨਿਆ ਜਾਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੇ ਅਨੁਸਾਰ ਸਬੰਧਤ ਉਮੀਦਵਾਰ ਡਿਫਾਲਟਰ ਜਾਂ ਅਣ-ਅਧਿਕਾਰਤ ਕਬਜ਼ਾਧਾਰੀ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਪਹਿਲਾਂ ਚਾਵਾਂ ਨਾਲ ਕੈਨੇਡਾ ਤੋਰੀ ਸੀ ਜਵਾਨ ਧੀ, ਹੁਣ ਸ਼ਗਨਾਂ ਦੀ ਚੁੰਨੀ ਪਾ ਕੇ ਦੇਣੀ ਪਈ ਅੰਤਿਮ ਵਿਦਾਈ

ਕਮਿਸ਼ਨ ਵੱਲੋਂ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਬੀ.ਡੀ.ਪੀ.ਓ. ਦਫ਼ਤਰ ਦੇ ਰਿਕਾਰਡ ਅਨੁਸਾਰ ਜੇ ਗ੍ਰਾਮ ਪੰਚਾਇਤ ਜਾਂ ਸਬੰਧਤ ਅਥਾਰਟੀ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਬਕਾਇਆ ਵਸੂਲੀਯੋਗ ਹੈ ਤਾਂ ਇਸ ਦੀ ਪੰਚਾਇਤਵਾਰ ਸੂਚੀ ਬੀ. ਡੀ. ਪੀ. ਓ. ਦਫ਼ਤਰ ਵੱਲੋਂ ਤਿਆਰ ਕਰਨ ਉਪਰੰਤ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਮੁਹੱਈਆ ਕਰਵਾਈ ਜਾਵੇ, ਜੋ ਨਾਮਜ਼ਦਗੀਆਂ ਸਵੀਕਾਰ ਕਰਨ ਸਮੇਂ ਉਕਤ ਸੂਚੀ ਨੂੰ ਹਵਾਲੇ ਲਈ ਆਪਣੇ ਕੋਲ ਰੱਖੇਗਾ। ਜੇ ਸੂਚੀ ’ਚ ਕਿਸੇ ਉਮੀਦਵਾਰ ਵਿਰੁੱਧ ਕੋਈ ਬਕਾਇਆ ਦਰਜ ਹੈ ਤਾਂ ਸਬੰਧਤ ਉਮੀਦਵਾਰ ਬਕਾਏ ਦੀ ਅਦਾਇਗੀ ਸਬੰਧੀ ਸਬੂਤ ਜਮ੍ਹਾਂ ਕਰਵਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਦੇ 'ਅਸਤੀਫ਼ੇ' ਦੀ ਚਰਚਾ ਮਗਰੋਂ ਐਕਸ਼ਨ ਮੋਡ 'ਚ ਭਾਜਪਾ!

ਉਨ੍ਹਾਂ ਕਿਹਾ ਕਿ ਜੇ ਉਮੀਦਵਾਰ ਵੱਲੋਂ ਬਕਾਏ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਉਸ ਨੂੰ ਸਬੰਧਤ ਅਥਾਰਟੀ ਅੱਗੇ ਬਕਾਇਆ ਜਮ੍ਹਾਂ ਕਰਵਾਉਣ ਦਾ ਉੱਚਿਤ ਮੌਕਾ ਦਿੱਤਾ ਜਾਵੇਗਾ ਤੇ ਉਸ ਨੂੰ ਬਕਾਏ ਦੀ ਅਦਾਇਗੀ ਦਾ ਸਬੂਤ ਪੇਸ਼ ਕਰਨ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁਰੂ ਹੋਣ ਭਾਵ 5 ਅਕਤੂਬਰ ਸਵੇਰੇ 11 ਵਜੇ ਤੱਕ ਦਾ ਸਮਾਂ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਜਾਰੀ ਕੀਤੀਆਂ ਉਪਰੋਕਤ ਹਦਾਇਤਾਂ ਦੀ ਕਾਪੀ ਸੂਬਾ ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News