Breaking News: ਸਕੂਲਾਂ 'ਚ ਕੱਲ੍ਹ ਦੀ ਛੁੱਟੀ ਨੂੰ ਲੈ ਕੇ ਸਿੱਖਿਆ ਵਿਭਾਗ ਦੀਆਂ ਨਵੀਆਂ ਹਦਾਇਤਾਂ

Tuesday, Aug 15, 2023 - 08:28 PM (IST)

Breaking News: ਸਕੂਲਾਂ 'ਚ ਕੱਲ੍ਹ ਦੀ ਛੁੱਟੀ ਨੂੰ ਲੈ ਕੇ ਸਿੱਖਿਆ ਵਿਭਾਗ ਦੀਆਂ ਨਵੀਆਂ ਹਦਾਇਤਾਂ

ਲੁਧਿਆਣਾ (ਵਿੱਕੀ) : ਬੀਤੇ ਦਿਨ ਜਲੰਧਰ ਅਤੇ ਮੋਹਾਲੀ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਕਰਨ ਤੋਂ ਬਾਅਦ ਹੁਣ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ 'ਚ ਹਿੱਸਾ ਲੈਣ ਵਾਲੇ ਪੰਜਾਬ ਭਰ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਅਤੇ ਜਲੰਧਰ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਖ਼ਬਰ ਆ ਰਹੀ ਹੈ ਕਿ ਕੱਲ੍ਹ ਯਾਨੀ 16 ਅਗਸਤ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਭਾਖੜਾ ਡੈਮ 'ਚ ਛੱਡੇ ਪਾਣੀ ਕਾਰਨ ਪਿੰਡਾਂ 'ਚ ਬਣੇ ਹੜ੍ਹ ਵਰਗੇ ਹਾਲਾਤ, ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਜ਼ਾਦੀ ਦਿਵਸ ਪ੍ਰੋਗਰਾਮਾਂ 'ਚ ਹਿੱਸਾ ਲੈਣ ਵਾਲੇ ਸਕੂਲਾਂ ਵਿੱਚ ਬੁੱਧਵਾਰ ਨੂੰ ਛੁੱਟੀ ਰਹੇਗੀ ਪਰ ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ 10ਵੀਂ ਅਤੇ 12ਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਪਹਿਲਾਂ ਤੋਂ ਤੈਅ ਡੇਟਸ਼ੀਟ ਅਨੁਸਾਰ ਹੀ ਹੋਣਗੀਆਂ। 16 ਅਗਸਤ ਨੂੰ 10ਵੀਂ ਜਮਾਤ ਦੇ ਸਾਇੰਸ ਅਤੇ 12ਵੀਂ ਜਮਾਤ ਦੇ ਰਾਜਨੀਤੀ ਸ਼ਾਸਤਰ, ਭੌਤਿਕ ਵਿਗਿਆਨ, ਜਨਰਲ ਫਾਊਂਡੇਸ਼ਨ ਕੋਰਸ ਦੀਆਂ ਪ੍ਰੀਖਿਆਵਾਂ ਹਨ, ਜੋ ਕਿ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 16 ਅਗਸਤ ਨੂੰ ਹੀ ਹੋਣਗੀਆਂ।

ਇਹ ਵੀ ਪੜ੍ਹੋ : ਵੱਖ-ਵੱਖ ਟੀਮਾਂ ਵੱਲੋਂ ਫਿਲੌਰ ਤੋਂ ਲੋਹੀਆਂ ਤੱਕ ਧੁੱਸੀ ਬੰਨ੍ਹ ਦਾ ਨਿਰੀਖਣ, ਡੀਸੀ ਨੇ ਡਰੇਨਜ਼ ਵਿਭਾਗ ਨੂੰ ਦਿੱਤੇ ਇਹ ਹੁਕਮ

ਦਰਅਸਲ, ਆਜ਼ਾਦੀ ਦੇ ਪ੍ਰੋਗਰਾਮ 'ਤੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ, ਐੱਨਸੀਸੀ ਕੈਡਿਟ ਅਤੇ ਐੱਨਐੱਸਐੱਸ ਵਲੰਟੀਅਰ ਆਜ਼ਾਦੀ ਦਿਵਸ 'ਤੇ ਆਯੋਜਿਤ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹਨ। ਇਸ ਕਾਰਨ 16 ਅਗਸਤ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News