ਹੁਸ਼ਿਆਰਪੁਰ ’ਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਲੈ ਕੇ ਕੈਬਨਿਟ ਮੰਤਰੀ ਜਿੰਪਾ ਨੇ ਦਿੱਤਾ ਅਹਿਮ ਬਿਆਨ

Saturday, Mar 11, 2023 - 07:48 PM (IST)

ਹੁਸ਼ਿਆਰਪੁਰ ’ਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਲੈ ਕੇ ਕੈਬਨਿਟ ਮੰਤਰੀ ਜਿੰਪਾ ਨੇ ਦਿੱਤਾ ਅਹਿਮ ਬਿਆਨ

ਹੁਸ਼ਿਆਰਪੁਰ (ਘੁੰਮਣ) : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ’ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ’ਚ 412 ਕਰੋੜ ਰੁਪਏ ਰੱਖੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐੱਮ.ਬੀ.ਬੀ.ਐੱਸ. ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ’ਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ’ਚ ਨਿਰੀਖਣ ਵੀ ਕਰ ਚੁੱਕੇ ਹਨ।
ਇਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ’ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਚੁੱਕਿਆ ਇਹ ਕਦਮ

ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਵਿਦੇਸ਼ਾਂ ’ਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲੱਗਭਗ 23 ਏਕੜ ਰਕਬੇ ’ਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ’ਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ, CM ਨੇ ਸਾਂਝੀ ਕੀਤੀ ਪੋਸਟ


author

Manoj

Content Editor

Related News