Lok Sabha Session: ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ

06/25/2024 2:33:28 PM

ਨਵੀਂ ਦਿੱਲੀ - 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਦੂਜੇ ਦਿਨ ਸਪੀਕਰ ਦੀ ਚੋਣ ਹੋਣ ਦਾ ਐਲਾਨ ਕੀਤਾ ਗਿਆ, ਜੋ ਭਲਕੇ ਹੋਵੇਗੀ। ਇਸ ਦੇ ਨਾਲ ਅੱਜ ਪੰਜਾਬ ਦੇ ਨਵੇਂ ਸਾਂਸਦਾਂ ਨੇ ਸੰਸਦ ਵਿੱਚ ਆਪਣੇ ਅਹੁਦੇ ਲਈ ਸਹੁੰ ਚੁੱਕੀ। ਇਸ ਮੌਕੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਖਡੂਰ ਸਾਹਿਬ ਤੋਂ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੇ ਸਹੁੰ ਨਹੀਂ ਚੁੱਕੀ।

ਇਹ ਵੀ ਪੜ੍ਹੋ - ਸਿਹਤ ਜ਼ਿਆਦਾ ਵਿਗੜਣ ਤੋਂ ਬਾਅਦ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਖ਼ਤਮ ਕੀਤੀ ਭੁੱਖ ਹੜਤਾਲ

ਦੱਸ ਦੇਈਏ ਕਿ ਲੋਕ ਸਭਾ ਦੇ ਪਹਿਲੇ ਸੈਸ਼ਨ ਵਿਚ ਪੰਜਾਬ ਦੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ, ਅੰਮ੍ਰਿਤਸਰ ਤੋਂ ਕਾਂਗਰਸ ਦੇ ਐੱਮਪੀ ਗੁਰਜੀਤ ਸਿੰਘ ਔਜਲਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ  ਡਾਕਟਰ ਧਰਮਵੀਰ ਗਾਂਧੀ ਨੇ ਪੰਜਾਬੀ ਵਿਚ ਸਹੁੰ ਚੁੱਕੀ।

ਇਹ ਵੀ ਪੜ੍ਹੋ - ਸੜਕ 'ਤੇ ਖੇਡ ਰਹੀ 2 ਸਾਲਾ ਮਾਸੂਮ ਬੱਚੀ 'ਤੇ ਆਵਾਰਾ ਕੁੱਤਿਆਂ ਦਾ ਹਮਲਾ, ਬੁਰੀ ਤਰ੍ਹਾਂ ਨੋਚਿਆ, ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News