ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ! ਮੁਲਜ਼ਮਾਂ ਦੀ CCTV ਆਈ ਸਾਹਮਣੇ

Friday, Feb 06, 2026 - 12:28 PM (IST)

ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ! ਮੁਲਜ਼ਮਾਂ ਦੀ CCTV ਆਈ ਸਾਹਮਣੇ

ਜਲੰਧਰ (ਸੋਨੂੰ)-  ਜਲੰਧਲ ਦੇ ਮਾਡਲ ਟਾਊਨ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਗੋਲ਼ੀਆਂ ਮਾਰ ਕੇ ਕਤਲ ਕੀਤੇ 'ਆਪ' ਆਗੂ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਲੱਕੀ ਓਬਰਾਏ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੱਕੀ ਅੱਜ ਸਵੇਰੇ ਸਵਾ 8 ਵਜੇ ਗੁਰਦੁਆਰੇ ਵਿੱਚ ਰੋਜ਼ਾਨਾ ਮੱਥਾ ਟੇਕਣ ਆਇਆ ਸੀ। ਇਸ ਦੌਰਾਨ ਹਮਲਾਵਰ ਨੇ ਗੁਰਦੁਆਰੇ ਦੇ ਬਾਹਰ ਉਸ 'ਤੇ ਗੋਲ਼ੀਆਂ ਚਲਾਈਆਂ। ਇਸ ਘਟਨਾ ਨੂੰ ਲੈ ਕੇ ਐਕਟਿਵਾ 'ਤੇ ਸਵਾਰ ਮੁਲਜ਼ਮਾਂ ਦੀ ਤਸਵੀਰ ਵੀ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ਫੁਟੇਜ ਵਿੱਚ ਵ੍ਹਾਈਟ ਐਕਟਿਵਾ 'ਤੇ ਸਵਾਰ ਦੋ ਵਿਅਕਤੀ ਵਿਖਾਈ ਦੇ ਰਹੇ ਹਨ। 

PunjabKesari

ਇਹ ਵੀ ਪੜ੍ਹੋ: ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਗੁਰਦੁਆਰਾ ਸਾਹਿਬ ਦੇ ਬਾਹਰ ਹਮਲਾਵਰਾਂ ਵੱਲੋਂ ਫਾਇਰਿੰਗ ਕਰਕੇ ਆਪ ਆਗੂ ਲੱਕੀ ਓਬਰਾਏ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 5 ਗੋਲ਼ੀਆਂ ਉਸ ਦੀ ਛਾਤੀ ਵਿੱਚ ਲੱਗੀਆਂ ਅਤੇ ਇਕ ਗੋਲ਼ੀ ਉਸ ਦੇ ਸਿਰ ਵਿੱਚ ਲੱਗੀ। ਲੱਕੀ ਓਬਰਾਏ ਮਾਡਲ ਟਾਊਨ ਇਲਾਕੇ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਇਆ ਸੀ। ਜਿਵੇਂ ਹੀ ਉਹ ਗੁਰਦੁਆਰੇ ਵਿਚੋਂ ਨਿਕਲੇ ਅਤੇ ਆਪਣੀ ਥਾਰ ਗੱਡੀ ਬੈਠਣ ਲੱਗੇ ਤਾਂ ਐਕਟਿਵਾ 'ਤੇ ਆਏ ਹਮਲਾਵਰਾਂ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ।

ਲੱਕੀ ਨੂੰ ਗੰਭੀਰ ਹਾਲਤ ਵਿੱਚ ਮਾਡਲ ਟਾਊਨ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉੱਥੇ ਡਾਕਟਰਾਂ ਨੇ ਲੱਕੀ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੂੰ ਵਿਸ਼ਵਾਸ ਨਹੀਂ ਹੋਇਆ, ਇਸ ਲਈ ਉਹ ਲੱਕੀ ਨੂੰ ਸ਼ਹਿਰ ਦੇ ਸ਼੍ਰੀ ਰਾਮ ਹਸਪਤਾਲ ਲੈ ਗਏ। ਇੱਥੇ ਵੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਏ. ਡੀ. ਸੀ. ਪੀ. ਜਯੰਤ ਪਰੀ ਨੇ ਕਿਹਾ ਕਿ ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਸੀ. ਸੀ. ਟੀ. ਵੀ. ਫੁਟੇਜ ਸਕੈਨ ਕੀਤੀ ਜਾ ਰਹੀ ਹੈ। ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੂੰ ਸ਼ੱਕ ਹੈ ਕਿ ਇਹ ਇਕ ਟਾਰਗੇਟ ਕਿਲਿੰਗ ਸੀ। 

ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News