ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
Saturday, Dec 13, 2025 - 05:48 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਠੰਡ ਨੇ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅੱਜ ਤੋਂ ਲੈ ਕੇ 17 ਦਸੰਬਰ ਤੱਕ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ 13 ਜ਼ਿਲ੍ਹਿਆਂ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ! ਜਾਣੋ ਕਿਹੜੀਆਂ-ਕਿਹੜੀਆਂ ਚੀਜ਼ਾਂ 'ਤੇ ਰਹੇਗੀ ਰੋਕ
ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਬਣੀ ਰਹੇਗੀ। ਉਥੇ ਹੀ ਦੱਸ ਦੇਈਏ ਕਿ ਅੱਜ ਪੰਜਾਬ ਦੇ ਜਲੰਧਰ ਸਮੇਤ ਕਈ ਇਲਾਕਿਆਂ 'ਚ ਧੁੱਪ ਨਾ ਨਿਕਲਣ ਕਰਕੇ ਕੜਾਕੇ ਵਾਲੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਸਵੇਰੇ ਅਤੇ ਰਾਤ ਨੂੰ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਉਂਝ ਬਾਰਿਸ਼ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ’ਚ ਅਗਲੇ 5 ਦਿਨਾਂ ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ ਸੀਤ ਲਹਿਰਾ ਦਾ ਕਹਿਰ ਵਧਣ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪਵੇਗੀ।
ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ

ਬਠਿੰਡਾ ਰਿਹਾ ਸਭ ਤੋਂ ਗਰਮ ਸ਼ਹਿਰ, ਫਰੀਦਕੋਟ ਸਭ ਤੋਂ ਠੰਡਾ
ਮੌਸਮ ਵਿਭਾਗ ਮੁਤਾਬਕ ਫਰੀਦਕੋਟ ਇਸ ਸਮੇਂ ਸਭ ਤੋਂ ਠੰਡਾ ਇਲਾਕਾ ਹੈ। ਇਥੇ ਘੱਟੋ-ਘੱਟ ਤਾਪਮਾਨ 5.2 ਡਿਗਰੀ ਹੈ, ਜਦਕਿ ਬਠਿੰਡਾ 25.1 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਹੈ। ਲੁਧਿਆਣਾ ਅਤੇ ਪਟਿਆਲਾ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਸੀ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ, ਲੁਧਿਆਣਾ ਦਾ 6.4 ਡਿਗਰੀ ਸੈਲਸੀਅਸ (ਆਮ ਨਾਲੋਂ 0.5 ਡਿਗਰੀ ਘੱਟ), ਪਟਿਆਲਾ ਦਾ 6.9 ਡਿਗਰੀ ਸੈਲਸੀਅਸ (ਆਮ ਨਾਲੋਂ 1.3 ਡਿਗਰੀ ਘੱਟ), ਹੁਸ਼ਿਆਰਪੁਰ ਦਾ 6.2 ਡਿਗਰੀ ਸੈਲਸੀਅਸ,ਪਠਾਨਕੋਟ ਦਾ 6.6 ਡਿਗਰੀ ਸੈਲਸੀਅਸ, ਬਠਿੰਡਾ ਦਾ 6.0 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਦਾ 7.2 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 21.5 ਡਿਗਰੀ, ਫਿਰੋਜ਼ਪੁਰ 21.8 ਡਿਗਰੀ, ਲੁਧਿਆਣਾ 22.2 ਡਿਗਰੀ, ਪਟਿਆਲਾ 23.7 ਡਿਗਰੀ, ਪਠਾਨਕੋਟ 24.9 ਡਿਗਰੀ ਅਤੇ ਹੁਸ਼ਿਆਰਪੁਰ 20.6 ਡਿਗਰੀ ਦਰਜ ਕੀਤਾ ਗਿਆ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਕਾਰਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਵਾਹਨ ਚਾਲਕਾਂ ਨੂੰ ਵੀ ਘੱਟ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ! ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
