ਪੰਜਾਬ ''ਚ ਕਦੋਂ ਪਵੇਗੀ ਹੱਡ ਚੀਰਵੀਂ ਠੰਡ? ਮੌਸਮ ਵਿਭਾਗ ਦੀ ਆਈ ਨਵੀਂ Update
Wednesday, Dec 04, 2024 - 12:07 PM (IST)
ਚੰਡੀਗੜ੍ਹ : ਪੰਜਾਬ 'ਚ ਅਜੇ ਤੱਕ ਹੱਡੀ ਚੀਰਵੀਂ ਠੰਡ ਪੈਣੀ ਸ਼ੁਰੂ ਨਹੀਂ ਹੋਈ ਹੈ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਵਾਰ ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਜਦੋਂ ਕਿ ਚੰਡੀਗੜ੍ਹ 'ਚ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਦਸੰਬਰ 'ਚ ਵੀ ਠੰਡ ਜ਼ਿਆਦਾ ਦੇਰ ਤੱਕ ਅਸਰ ਨਹੀਂ ਕਰੇਗੀ। ਮੌਸਮ ਵਿਭਾਗ ਦੇ ਮੁਤਾਬਕ ਸੀਜ਼ਨ 'ਚ ਸੀਤ ਲਹਿਰ ਦੇ ਦਿਨ ਆਮ ਨਾਲੋਂ ਘੱਟ ਹਨ। ਇਸ ਦਾ ਕਾਰਨ ਪਹਾੜੀ ਇਲਾਕਿਆਂ 'ਚ ਆਮ ਨਾਲੋਂ ਬਹੁਤ ਘੱਟ ਮੀਂਹ ਪੈਣ ਅਤੇ ਬਰਫ਼ਬਾਰੀ ਹੋਣਾ ਹੈ। ਇਸ ਕਾਰਨ ਦਸੰਬਰ ਮਹੀਨੇ ਵੀ ਠੰਡ ਘੱਟ ਪੈਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਫਾਇਰਿੰਗ ਮਾਮਲੇ 'ਚ ਦਲਜੀਤ ਚੀਮਾ ਦਾ ਪਹਿਲਾ ਬਿਆਨ (ਵੀਡੀਓ)
8 ਤਾਰੀਖ਼ ਤੋਂ ਬਦਲੇਗਾ ਮੌਸਮ
7 ਦਸੰਬਰ ਨੂੰ ਹਿਮਾਲਿਅਨ ਰੇਂਜ 'ਚ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜੋ ਕਿ 8 ਦਸੰਬਰ ਤੋਂ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਕਾਰਨ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਜਾਣੋ ਆਪਣੇ ਸ਼ਹਿਰ ਦਾ ਹਾਲ
ਅੰਮ੍ਰਿਤਸਰ : ਅੱਜ ਹਲਕੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 12 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ : ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ : ਅੱਜ ਹਲਕਾ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 13 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਜਲਦ ਕਰੋ ਇਹ ਕੰਮ
ਪਟਿਆਲਾ : ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 28 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਮੋਹਾਲੀ : ਅੱਜ ਹਲਕੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 11 ਤੋਂ 27 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8