ਕਰਨਲ ਬਾਠ ਮਾਮਲੇ ਨੂੰ ਲੈ ਕੇ ਨਵੀਂ UPDATE, ਹਾਈਕੋਰਟ ਨੇ ਜਾਰੀ ਕੀਤੇ ਵੱਡੇ ਹੁਕਮ

Wednesday, Jul 16, 2025 - 11:59 AM (IST)

ਕਰਨਲ ਬਾਠ ਮਾਮਲੇ ਨੂੰ ਲੈ ਕੇ ਨਵੀਂ UPDATE, ਹਾਈਕੋਰਟ ਨੇ ਜਾਰੀ ਕੀਤੇ ਵੱਡੇ ਹੁਕਮ

ਚੰਡੀਗੜ੍ਹ : ਕਰਨਾਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਬਾਰੇ ਫ਼ੈਸਲਾ ਸੁਣਾਉਂਦੇ ਹੋਏ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਪਹਿਲਾਂ ਇਹ ਜਾਂਚ ਚੰਡੀਗੜ੍ਹ ਪੁਲਸ ਨੂੰ ਸੌਂਪੀ ਗਈ ਸੀ ਪਰ ਅਦਾਲਤ ਨੇ ਮੰਨਿਆ ਕਿ ਯੂ. ਟੀ. ਪੁਲਸ ਮਾਮਲੇ ਦੀ ਨਿਰਪੱਖ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ 'ਚ ਅਸਫਲ਼ ਰਹੀ ਹੈ।

ਇਹ ਵੀ ਪੜ੍ਹੋ : Punjab : ਸਕੂਲ ਖੁੱਲ੍ਹਣ ਤੇ ਬੰਦ ਹੋਣ ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਕ ਹਫ਼ਤੇ ਦੇ ਅੰਦਰ-ਅੰਦਰ...

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਰਾਹਤ ਵਾਲਾ ਹੈ ਕਿਉਂਕਿ ਹੁਣ ਉਮੀਦ ਹੈ ਕਿ ਸੱਚਾਈ ਸਾਹਮਣੇ ਆ ਜਾਵੇਗੀ। ਇਸ ਦੇ ਨਾਲ ਹੀ ਜਲਦੀ ਹੀ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸੀ. ਬੀ. ਆਈ. ਨੂੰ ਜਾਂਚ ਕਿੰਨੀ ਦੇਰ 'ਚ ਪੂਰੀ ਕਰਨੀ ਹੈ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ RC ਬਣਵਾਉਣ ਵਾਲਿਆਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਦਿੱਤੀ ਸਹੂਲਤ

ਦੱਸਣਯੋਗ ਹੈ ਕਿ 13-14 ਮਾਰਚ ਦੀ ਰਾਤ ਨੂੰ ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਆਪਣੇ ਪੁੱਤਰ ਨਾਲ ਪਟਿਆਲਾ ਦੇ ਰਾਜਿੰਦਰ ਹਸਪਤਾਲ ਨੇੜੇ ਪੁੱਜੇ ਸਨ। ਪਰਿਵਾਰ ਦਾ ਇਲਜ਼ਾਮ ਹੈ ਕਿ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨਾਲ ਬਿਨਾਂ ਗੱਲ ਦੇ ਕੁੱਟਮਾਰ ਕੀਤੀ, ਜਿਸ ਕਾਰਨ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦਾ ਬੇਟਾ ਜ਼ਖਮੀ ਹੋ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News