ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Saturday, Sep 27, 2025 - 10:15 AM (IST)

ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ ਸੂਬੇ 'ਚੋਂ ਮਾਨਸੂਨ ਦੀ ਵਿਦਾਈ ਤੋਂ ਬਾਅਦ ਮੌਸਮ ਲਗਾਤਾਰ ਖ਼ੁਸ਼ਕ ਬਣਿਆ ਹੋਇਆ ਹੈ ਅਤੇ ਤੇਜ਼ ਧੁੱਪ ਚੜ੍ਹ ਰਹੀ ਹੈ। ਇਸ ਕਾਰਨ ਦਿਨ ਦੇ ਸਮੇਂ ਗਰਮੀ ਵੱਧਣ ਲੱਗੀ ਹੈ ਅਤੇ ਦੁਪਹਿਰ ਦੇ ਤਾਪਮਾਨ 'ਚ ਵੀ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਮੌਸਮ ਗਰਮ ਹੋਣ ਕਾਰਨ ਵੱਧ ਰਹੇ ਤਾਪਮਾਨ ਤੋਂ ਆਉਣ ਵਾਲੇ ਦਿਨਾਂ 'ਚ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ALERT! ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਹੁਣ...
ਦੱਸਿਆ ਜਾ ਰਿਹਾ ਹੈ ਕਿ 29 ਸਤੰਬਰ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਘਟਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਫਿਲਹਾਲ ਇਸ ਸਮੇਂ ਸੂਬੇ 'ਚ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਇਹ ਮੌਸਮ ਸਾਉਣੀ ਦੀਆਂ ਫ਼ਸਲਾਂ ਦੀ ਕਟਾਈ ਨੂੰ ਸੌਖਾ ਬਣਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋਇਆ ਬੰਦ! ਜਹਾਜ਼ਾਂ 'ਚ ਸਫ਼ਰ ਕਰਨ ਵਾਲੇ ਲੋਕ ਦੇਣ ਧਿਆਨ
ਹਾਲਾਂਕਿ, ਤਾਪਮਾਨ ਦੇ ਉਤਰਾਅ-ਚੜ੍ਹਾਅ ਦੇ ਕਾਰਨ ਕਿਸਾਨਾਂ ਨੂੰ ਸਬਜ਼ੀਆਂ ਅਤੇ ਹੋਰ ਸੰਵੇਦਨਸ਼ੀਲ ਫ਼ਸਲਾਂ ਦੀ ਨਿਗਰਾਨੀ ਕਰਨ ਦੀ ਲੋੜ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8