ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
Wednesday, Oct 15, 2025 - 06:28 PM (IST)

ਜਲੰਧਰ (ਵੈੱਬ ਡੈਸਕ)-ਪੰਜਾਬ 'ਚ ਆਏ ਦਿਨ ਮੌਸਮ ਨੂੰ ਲੈ ਕੇ ਵੱਡੇ ਬਦਲਾਅ ਨਜ਼ਰ ਆ ਰਹੇ ਹਨ। ਰੋਜ਼ ਹਲਕੀ-ਹਲਕੀ ਠੰਡ ਵੱਧ ਰਹੀ ਹੈ ਤੇ ਠੰਡੀਆਂ ਹਵਾਵਾਂ ਦਾ ਇਹਸਾਸ ਹੋ ਰਿਹਾ ਹੈ। ਕਈ ਇਲਾਕਿਆਂ 'ਚ ਧੁੰਦ ਵੀ ਪੈਣੀ ਸ਼ੁਰੂ ਹੋ ਚੁੱਕੀ ਹੈ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਅਤੇ ਹਿਮਾਚਲ 'ਚ ਹੋਈ ਬਰਫ਼ਬਾਰੀ ਕਾਰਨ ਪੰਜਾਬ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਵਿਭਾਗ ਮੁਤਾਬਕ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਫੌਜੀ ਨੇ 6 ਸਾਲ ਤੱਕ ਔਰਤ ਦੀ ਰੋਲੀ ਪੱਤ, ਵਿਆਹ ਦੀ ਗੱਲ ਕਰਨ 'ਤੇ ਦਿੱਤੀ ਧਮਕੀ, ਕਿਹਾ- 'ਬੰਦੇ ਮਾਰਨਾ ਰੋਜ਼ ਦਾ ਕੰਮ ਹੈ'
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਵੱਡੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। 19 ਅਕਤੂਬਰ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਦੱਸੀ ਜਾ ਰਹੀ ਹੈ। ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਘਟਿਆ ਹੈ। ਦੀਵਾਲੀ ਤੋਂ ਬਾਅਦ ਦਿਨ ਵਿੱਚ ਵੀ ਠੰਡ ਵੱਧਣ ਦੀ ਸੰਭਾਵਨਾ ਹੈ। ਇਸ ਦੌਰਾਨ ਆਉਣ ਵਾਲੇ ਦਿਨਾਂ 'ਚ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਜਾਣਗੀਆਂ। ਇਸ ਨਾਲ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਹਿਮਾਚਲ ਵਿੱਚ ਬਰਫ਼ਬਾਰੀ ਸੰਭਵ ਹੈ।
ਇਹ ਵੀ ਪੜ੍ਹੋ- ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
ਜ਼ਿਕਰਯੋਗ ਹੈ ਜਿੱਥੇ ਪਹਿਲਾਂ ਸਵੇਰੇ ਉੱਠਦੇ ਹੀ ਸੂਰਜ ਦੇਵਤਾ ਦੇ ਦਰਸ਼ਨ ਹੋ ਜਾਂਦੇ ਸੀ ਪਰ ਹੁਣ ਕੁਝ ਦਿਨਾਂ ਤੋਂ ਸੂਰਜ 7 ਵਜੇ ਤੱਕ ਪੂਰਾ ਦਿਖਾਈ ਨਹੀਂ ਦੇ ਰਿਹਾ। ਉੱਥੇ ਹੀ ਪਹਿਲਾਂ ਸੂਰਜ ਅਸਤ 6.30 ਵਜੇ ਹੁੰਦਾ ਸੀ ਪਰ ਹੁਣ 5.30 ਵਜੇ ਹੀ ਅਸਤ ਹੋ ਜਾਂਦਾ ਹੈ। ਭਾਵ ਮੌਸਮ 'ਚ ਵੱਡੀ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ ਅਤੇ ਕੁਝ ਇਲਾਕਿਆਂ 'ਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਸਰਦੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8