ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਵਿਭਾਗ ਨੇ ਸਾਂਝੀ ਕੀਤੀ ਨਵੀਂ ਜਾਣਕਾਰੀ

Thursday, Oct 16, 2025 - 05:19 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਵਿਭਾਗ ਨੇ ਸਾਂਝੀ ਕੀਤੀ ਨਵੀਂ ਜਾਣਕਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਅਗਲੇ ਹਫ਼ਤੇ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ ਦਿਨਾਂ ਵਿਚ ਜ਼ਿਲ੍ਹੇ 'ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ-ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ

ਵਿਭਾਗ ਵੱਲੋਂ 16,17,18,19 ਅਤੇ 20 ਤਾਰੀਖ਼ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਇਕ ਹਫ਼ਤੇ ਦੌਰਾਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਵੱਧ ਸਕਦਾ ਹੈ। ਇਸ ਤੋਂ ਬਾਅਦ ਮੌਸਮ ਆਮ ਵਾਂਗ ਰਹੇਗਾ। ਰਾਤ ਦੇ ਸਮੇਂ ਮੌਸਮ ਠੰਡਾ ਰਹੇਗਾ।

ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ

ਜ਼ਿਕਰਯੋਗ ਹੈ ਜਿੱਥੇ ਪਹਿਲਾਂ ਸਵੇਰੇ ਉੱਠਦੇ ਹੀ ਸੂਰਜ ਦੇਵਤਾ ਦੇ ਦਰਸ਼ਨ ਹੋ ਜਾਂਦੇ ਸੀ ਪਰ ਹੁਣ ਕੁਝ ਦਿਨਾਂ ਤੋਂ ਸੂਰਜ 7 ਵਜੇ ਤੱਕ ਪੂਰਾ ਦਿਖਾਈ ਨਹੀਂ ਦੇ ਰਿਹਾ। ਉੱਥੇ ਹੀ ਪਹਿਲਾਂ ਸੂਰਜ ਅਸਤ 6.30 ਵਜੇ ਹੁੰਦਾ ਸੀ ਪਰ ਹੁਣ 5.30 ਵਜੇ ਹੀ ਅਸਤ ਹੋ ਜਾਂਦਾ ਹੈ। ਭਾਵ ਮੌਸਮ 'ਚ ਵੱਡੀ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ ਅਤੇ ਕੁਝ ਇਲਾਕਿਆਂ 'ਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਸਰਦੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ-ਚਾਰ ਮਹੀਨੇ ਪਹਿਲਾਂ ਖੁਸ਼ੀ-ਖੁਸ਼ੀ ਡੋਲੀ 'ਚ ਤੋਰੀ ਸੀ ਧੀ, ਕਦੇ ਸੋਚਿਆ ਨਾ ਸੀ ਹੋਵੇਗਾ ਇਹ ਕੁਝ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News