ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
Tuesday, Nov 04, 2025 - 05:51 PM (IST)
ਚੰਡੀਗੜ੍ਹ– ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਪੰਜਾਬ 'ਚ ਇਸ ਵਾਰ ਕੜਾਕੇ ਦੀ ਠੰਡ ਪਵੇਗੀ। ਇਸ ਦਾ ਅਨੁਮਾਨ ਪਹਾੜਾਂ 'ਤੇ ਪੈ ਰਹੀ ਬਰਫ਼ਬਾਰੀ ਤੋਂ ਲਗਾਇਆ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ 'ਤੇ ਬਰਫ਼ ਪੈਣ ਕਾਰਨ ਇਸ ਦਾ ਪ੍ਰਭਾਵ ਜ਼ਮੀਨੀ ਪੱਧਰ 'ਤੇ ਵੀ ਵੇਖਣ ਨੂੰ ਮਿਲੇਗਾ। ਹਾਲਾਂਕਿ ਸਵੇਰੇ ਸ਼ਾਮ ਨੂੰ ਠੰਡੀਆਂ ਹਾਵਾਵਾਂ ਦਾ ਅਸਰ ਨਜ਼ਰ ਆਉਣਾ ਵੀ ਸ਼ੁਰੂ ਹੋ ਗਿਆ ਹੈ, ਜਿਸ ਦਾ ਭਾਵ ਹੈ ਕਿ ਆਉਣ ਵਾਲੇ ਦਿਨ ਯਾਨੀ ਕਿ ਅਗਲੇ ਹਫ਼ਤੇ ਤੱਕ ਠੰਡ ਆਪਣਾ ਜ਼ੋਰ ਦਿਖਾ ਦੇਵੇਗੀ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸੰਤ ਘਾਟ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ
ਭਾਰਤੀ ਮੌਸਮ ਵਿਭਾਗ (IMD) ਨੇ 4 ਅਤੇ 6 ਨਵੰਬਰ ਲਈ ਪੰਜਾਬ ਸਮੇਤ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਬਦਲਣ ਨਾਲ ਹਵਾ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ ਅਤੇ ਠੰਡ ਵੀ ਆਪਣਾ ਅਸਰ ਦਿਖਾਉਣ ਲੱਗੇਗੀ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਤੇ 5 ਨਵੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਨੇੜਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 6 ਨਵੰਬਰ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ ਅਤੇ ਰੂਪਨਗਰ ਖੇਤਰਾਂ ‘ਚ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਮੌਸਮ ਵਿਭਾਗ ਅਨੁਸਾਰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਹ ਗੜਬੜੀ ਅੱਜ ਤੋਂ ਸਰਗਰਮ ਹੋ ਜਾਵੇਗੀ। ਇਸਦਾ ਪ੍ਰਭਾਵ ਜੰਮੂ ਅਤੇ ਕਸ਼ਮੀਰ ਵਿਚ ਵਧੇਰੇ ਦੇਖਣ ਨੂੰ ਮਿਲੇਗਾ। ਹਾਲਾਂਕਿ ਇਹ 5 ਅਤੇ 6 ਨਵੰਬਰ ਨੂੰ ਪੰਜਾਬ ਨੂੰ ਵੀ ਪ੍ਰਭਾਵਿਤ ਕਰੇਗੀ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਇਨ੍ਹਾਂ ਦਿਨਾਂ ਵਿਚ ਬੱਦਲਵਾਈ ਰਹੇਗੀ ਅਤੇ ਕਈ ਥਾਈਂ ਦਰਮਿਆਨੀ ਤੋਂ ਭਾਰੀ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਹੀ ਠੰਡ ਵਿਚ ਵੀ ਵਾਧਾ ਹੋਵੇਗਾ। ਵਿਗਿਆਨੀਆਂ ਨੇ ਦੱਸਿਆ ਕਿ ਮੀਂਹ ਦੇ ਬਾਅਦ ਸਵੇਰ ਤੇ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਰਾਤਾਂ ਠੰਡੀ ਅਤੇ ਸਵੇਰਾਂ ਵਿੱਚ ਠੰਡੀ ਹਵਾਵਾਂ ਮਹਿਸੂਸ ਹੋਣਗੀਆਂ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਮੌਸਮ ਵਿਭਾਗ ਦੇ ਤਾਜ਼ਾ ਰਿਪੋਰਟ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਸਵੇਰ ਤੇ ਸ਼ਾਮ ਦੇ ਸਮੇਂ ਹਵਾ 'ਚ ਠੰਡਕ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਸਵੇਰ ਤੋਂ ਠੰਡੀਆਂ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਦਿਹਾਤੀ ਇਲਾਕਿਆਂ ਵਿੱਚ ਲੋਕ ਹੁਣ ਸਵੇਰ-ਸ਼ਾਮ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
