ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
Saturday, Jan 03, 2026 - 05:33 PM (IST)
ਚੰਡੀਗੜ੍ਹ/ਜਲੰਧਰ: ਪੰਜਾਬ ਵਿੱਚ ਮੌਸਮ ਨੇ ਕੜਾ ਰੁੱਖ ਅਖਤਿਆਰ ਕਰ ਲਿਆ ਹੈ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਪੈ ਰਹੀ ਧੁੰਦ ਅਤੇ ਵਧ ਰਹੀ ਠੰਡ ਨੇ ਆਮ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਅਧੀਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜੀਂਦੇ ਸੁਰੱਖਿਆ ਕਦਮ ਅਪਣਾਉਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵੱਡੀ ਵਾਰਦਾਤ, ਠੇਕਿਆਂ ਤੋਂ ਨਕਦੀ ਇਕੱਠੀ ਕਰਨ ਵਾਲੇ ਸੇਲਜ਼ਮੈਨ ਦੇ ਗਲੇ 'ਚ ਮਾਰੀ ਗੋਲੀ
ਭਾਰਤੀ ਮੌਸਮ ਵਿਭਾਗ (ਆਈਐੱਮਡੀ) ਵੱਲੋਂ ਪੰਜਾਬ ਲਈ ਜ਼ਿਲ੍ਹਾ ਵਾਰ ਮੌਸਮੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਮੁਤਾਬਕ 4 ਜਨਵਰੀ ਤੋਂ 7 ਜਨਵਰੀ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ 4 ਜਨਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕਿਤੇ–ਕਿਤੇ ਬਹੁਤ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਦ੍ਰਿਸ਼ਟਤਾ ਬਹੁਤ ਘੱਟ ਹੋ ਸਕਦੀ ਹੈ। ਇਸੇ ਤਰ੍ਹਾਂ 5 ਤੇ 6 ਜਨਵਰੀ ਨੂੰ ਵੀ ਧੁੰਦ ਦੇ ਨਾਲ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਕੁਝ ਕੁ ਹਿੱਸਿਆਂ ਵਿੱਚ ਕੋਲਡ ਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 7 ਜਨਵਰੀ ਨੂੰ ਮੌਸਮ ਆਮ ਦੀ ਤਰ੍ਹਾਂ ਹੋਵੇ, ਹਾਲਾਂਕਿ ਧੁੰਦ ਤੇ ਸੀਤ ਲਹਿਰ ਦੇ ਆਸਾਰ ਬਣੇ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਉਥੇ ਹੀ ਜੇਕਰ ਪੰਜਾਬ ਵਿਚ ਧੁੰਦ ਅਤੇ ਵਿਜ਼ੀਬਿਲਟੀ ਦੀ ਸਥਿਤੀ ਬਾਰੇ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਸਿਫ਼ਰ (ਜ਼ੀਰੋ) ਦਰਜ ਕੀਤੀ ਗਈ ਹੈ। ਧੁੰਦ ਕਾਰਨ ਚੰਡੀਗੜ੍ਹ ਏਅਰਪੋਰਟ 'ਤੇ 10 ਫਲਾਈਟਾਂ ਪ੍ਰਭਾਵਿਤ ਹੋਈਆਂ ਹਨ, ਜਦਕਿ ਅੰਮ੍ਰਿਤਸਰ ਏਅਰਪੋਰਟ 'ਤੇ ਵੀ ਉਡਾਣਾਂ 'ਤੇ ਅਸਰ ਪਿਆ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਾਸੀਆਂ ਨੂੰ ਵੱਡਾ ਤੋਹਫ਼ਾ, ਵੱਡੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
