ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਅਗਲੇ 2 ਦਿਨ ਕਿਹੋ ਜਿਹਾ ਰਹੇਗਾ ਮੌਸਮ
Thursday, Dec 14, 2023 - 06:37 PM (IST)
ਚੰਡੀਗੜ੍ਹ (ਪਾਲ) : ਬੀਤੀ ਰਾਤ ਇਸ ਸੀਜ਼ਨ ਦੀ ਸਭ ਤੋਂ ਠੰਡੀ ਰਾਤ ਗਈ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਮੰਗਲਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 7 ਡਿਗਰੀ ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ’ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 7.6 ਡਿਗਰੀ ਰਿਕਾਰਡ ਹੋਇਆ ਸੀ। ਘੱਟੋ-ਘੱਟ ਤਾਪਮਾਨ ਦੇ ਨਾਲ ਹੀ ਦਿਨ ਦਾ ਵੱਧ ਤੋਂ ਵੱਧ ਤਾਪਮਾਨ 21.9 ਡਿਗਰੀ ਸੈਲਸੀਅਸ ਰਿਕਾਰਡ ਹੋਇਆ, ਜੋ ਇਸ ਸੀਜ਼ਨ ਦਾ ਦੂਜਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਹੈ। ਇਸ ਤੋਂ ਪਹਿਲਾਂ 1 ਦਸੰਬਰ ਨੂੰ 16.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਰਾਤ ਦੇ ਤਾਪਮਾਨ ਵਿਚ ਹੋਰ ਕਮੀ ਦੇਖਣ ਨੂੰ ਮਿਲੇਗੀ। ਫਿਲਹਾਲ ਲਾਂਗ ਫਾਰਕਾਸਟ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਦੋ ਦਿਨਾਂ ਤਕ ਸ਼ਹਿਰ ਵਿਚ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਦਿਨ ਵੇਲੇ ਹਲਕੇ ਬੱਦਲ ਵੀ ਛਾ ਸਕਦੇ ਹਨ।
ਇਹ ਵੀ ਪੜ੍ਹੋ : ਕਿਰਨ ਖੇਰ ਦੀ SSP ਨੂੰ ਗੁਹਾਰ, ਕਿਹਾ,‘‘ਮੈਂ ਬਜ਼ੁਰਗ ਔਰਤ ਹਾਂ,ਮਿਹਨਤ ਦੀ ਕਮਾਈ ਦਿਵਾਓ ਵਾਪਸ’’
ਅੱਗੇ ਕਿਵੇਂ ਰਹੇਗਾ ਤਾਪਮਾਨ
► ਵੀਰਵਾਰ ਹਲਕੇ ਬੱਦਲ ਤੇ ਧੁੰਦ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਤੇ ਘੱਟੋ-ਘੱਟ 7 ਡਿਗਰੀ ਰਹੇਗਾ।
►ਸ਼ੁੱਕਰਵਾਰ ਹਲਕੇ ਬੱਦਲ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਤੇ ਘੱਟੋ-ਘੱਟ 7 ਡਿਗਰੀ ਹੋ ਸਕਦਾ ਹੈ।
►ਸ਼ਨੀਵਾਰ ਆਸਮਾਨ ਸਾਫ ਰਹੇਗਾ। ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਤੇ ਘੱਟੋ-ਘੱਟ 7 ਡਿਗਰੀ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਟ੍ਰੈਫਿਕ ਪੁਲਸ ਨੇ ਤੋੜਿਆ ਆਪਣਾ ਹੀ ਰਿਕਾਰਡ, 11 ਮਹੀਨਿਆਂ ’ਚ ਕੀਤੇ ਇੰਨੇ ਚਲਾਨ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8