ਪੰਜਾਬ ''ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Saturday, Sep 06, 2025 - 10:51 AM (IST)

ਜਲੰਧਰ- ਪੰਜਾਬ 'ਚ ਅੱਜ ਮੌਸਮ ਦਾ ਰੁਖ ਬਦਲ ਸਕਦਾ ਹੈ। ਬੀਤੇ ਦਿਨ ਧੁੱਪ ਕਾਰਨ ਜਿੱਥੇ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਉੱਥੇ ਅੱਜ ਫਿਰ ਮੌਸਮ ਬਦਲ ਗਿਆ ਹੈ। ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ 'ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਤਾਪਮਾਨ ਵਿਚ ਕਮੀ ਆ ਸਕਦੀ ਹੈ ਅਤੇ ਲੋਕਾਂ ਨੂੰ ਹਲਕੀ ਠੰਡੀ ਹਵਾਵਾਂ ਦਾ ਅਹਿਸਾਸ ਹੋਵੇਗਾ।
ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਦਰਮਿਆਨੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ 6 ਸਤੰਬਰ 2025 ਦੀ ਸਵੇਰੇ ਦੀ ਭਵਿੱਖਬਾਣੀ ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਪਠਾਨਕੋਟ 'ਚ ਲੈਂਡਸਲਾਈਡ
ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਕਾਰਨ ਕਈ ਥਾਵਾਂ 'ਤੇ ਟ੍ਰੈਫਿਕ ਪ੍ਰਭਾਵਿਤ ਹੋ ਸਕਦਾ ਹੈ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵੀ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ। ਖੇਤਾਂ 'ਚ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਸੜਕਾਂ ਅਤੇ ਪੁਲ ਟੁੱਟ ਚੁੱਕੇ ਹਨ। ਕਈ ਗਰੀਬ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਵਿਅਕਤੀ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8