ਪੰਜਾਬ ਦੇ ਹਸਪਤਾਲਾਂ ਲਈ ਨਵੇਂ ਹੁਕਮ ਜਾਰੀ
Thursday, Sep 12, 2024 - 02:05 PM (IST)

ਲੁਧਿਆਣਾ (ਸਹਿਗਲ)- ਰਾਜ ਦੇ ਸਿਹਤ ਨਿਰਦੇਸ਼ਕ ਨੇ ਸਾਰੇ ਸਿਵਲ ਸਰਜਨਾਂ ਨੂੰ ਨਿਦਰੇਸ਼ ਜਾਰੀ ਕਰ ਕੇ ਸਿਵਲ ਹਸਪਤਾਲਾਂ ’ਚ ਸੈਕਸ਼ੁਅਲ ਹਰਾਸਮੈਂਟ ਕਮੇਟੀਆਂ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਕਮੇਟੀਆਂ ’ਚ 3 ਮਹਿਲਾ ਮੈਂਬਰ ਰੱਖਣਾ ਜ਼ਰੂਰੀ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ
ਜਾਣਕਾਰੀ ਮੁਤਾਬਕ ਸੂਬੇ ਦੇ ਸਿਹਤ ਨਿਰਦੇਸ਼ਕ ਵੱਲੋਂ ਬੀਤੇ ਦਿਨੀਂ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਿਵਲ ਹਸਪਤਾਲਾਂ ਵਿਚ ਸੈਕਸ਼ੁਅਲ ਹਰਾਸਮੈਂਟ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਨਿਰਦੇਸ਼ਾਂ 'ਤੇ ਤੁਰੰਤ ਅਮਲ ਕਰਦਿਆਂ ਸਿਵਲ ਹਸਪਤਾਲ ਲੁਧਿਆਣਾ ਅਤੇ ਜਗਰਾਓਂ ’ਚ ਕਮੇਟੀਆਂ ਬਣਾ ਵੀ ਦਿੱਤੀਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8