ਜਲੰਧਰ ''ਚ ਪਟਾਕਿਆਂ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਵੱਲੋਂ ਨਵਾਂ ਫਰਮਾਨ ਜਾਰੀ

Monday, Oct 16, 2023 - 06:55 PM (IST)

ਜਲੰਧਰ ''ਚ ਪਟਾਕਿਆਂ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਵੱਲੋਂ ਨਵਾਂ ਫਰਮਾਨ ਜਾਰੀ

ਜਲੰਧਰ- ਪੂਰੇ ਸੂਬੇ ਵਿਚ ਪਟਾਕਿਆਂ ਨੂੰ ਲੈ ਕੇ ਵੱਖ-ਵੱਖ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਵੀ ਪਟਾਕਾ ਨਿਰਮਾਤਾ ਅਤੇ ਵੇਚਣ ਵਾਲਿਆਂ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ ਅੰਕੁਰ ਗੁਪਤਾ ਨੇ ਕਿਹਾ ਕਿ ਪਟਾਕੇ ਬਣਾਉਣ ਵਾਲੇ ਪਟਾਕਿਆਂ ਦੇ ਪੈਕੇਟਾਂ 'ਤੇ ਆਵਾਜ਼ ਦਾ ਪੱਧਰ ਡੈਸੀਬਲ ਵਿਚ ਛਾਪਣਗੇ। ਉਥੇ ਹੀ ਸ਼ਹਿਰ ਵਿਚ ਕਮਿਸ਼ਨਰੇਟ ਪੁਲਸ ਵੱਲੋਂ ਆਈ. ਪੀ. ਸੀ. ਦੀ ਧਾਰਾ 144 ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ 13-1-2024 ਤੱਕ ਲਾਗੂ ਰਹਿਣਗੇ। ਇਸ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ

PunjabKesari

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਪਟਾਕਿਆਂ ਨੂੰ ਲੈ ਕੇ ਪਹਿਲਾਂ ਹੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਹਨ। ਕੁਝ ਦਿਨ ਪਹਿਲਾਂ ਪੰਜਾਬ ਵਿੱਚ ਪ੍ਰਦੂਸ਼ਣ ਦੀ ਸਥਿਤੀ ਨੂੰ ਲੈ ਕੇ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਹੁਕਮਾਂ ਤਹਿਤ ਕਿਹਾ ਗਿਆ ਹੈ ਕਿ ਸੂਬੇ ਵਿੱਚ ਲੜੀ ਵਾਲੇ ਪਟਾਕਿਆਂ ਅਤੇ ਲੜੀਵਾਰ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ ਅਤੇ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ। ਸੂਬੇ ਵਿੱਚ ਸਿਰਫ਼ ਗਰੀਨ ਪਟਾਕੇ ਹੀ ਵੇਚੇ ਜਾ ਸਕਦੇ ਹਨ। 

ਇਹ ਪਟਾਕੇ ਲਾਇਸੈਂਸ ਹਾਸਲ ਕੀਤੇ ਦੁਕਾਨਦਾਰਾਂ ਰਾਹੀਂ ਹੀ ਵੇਚੇ ਜਾ ਸਕਦੇ ਹਨ। ਕੋਈ ਵੀ ਲਾਇਸੈਂਸ ਹਾਸਲ ਵਿਕਰੇਤਾ ਲੜੀ ਵਾਲੇ ਪਟਾਕਿਆਂ ਦੀ ਨਾ ਤਾਂ ਵਿਕਰੀ ਕਰ ਸਕੇਗਾ ਅਤੇ ਨਾ ਹੀ ਡਿਸਪਲੇ ਕਰ ਸਕੇਗਾ। ਦੀਵਾਲੀ 'ਤੇ ਸ਼ਾਮ 8 ਤੋਂ 10 ਵਜੇ ਤੱਕ, ਗੁਰਪੁਰਬ ਮੌਕੇ 'ਤੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ, ਕ੍ਰਿਸਮਿਸ ਦੇ ਮੌਕੇ 'ਤੇ 25 ਅਤੇ 26 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ 'ਤੇ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾ ਸਕਦੇ ਹਨ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ 'ਤੇ ਵਾਤਾਵਰਨ ਸੁਰੱਖਿਆ ਐਕਟ 1986 ਦੀ ਧਾਰਾ 15 ਅਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News