ਪੰਜਾਬੀ ਭਾਸ਼ਾ 'ਚ ਬੋਰਡ ਲਿਖਣ ਨੂੰ ਲੈ ਕੇ ਮੁੜ ਨਵਾਂ ਫਰਮਾਨ ਜਾਰੀ
Tuesday, Oct 10, 2023 - 12:11 PM (IST)
ਲੁਧਿਆਣਾ (ਪੰਕਜ) : ਪੰਜਾਬ ਸਰਕਾਰ ਨੇ ਸੂਬੇ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਸਮੇਤ ਵਪਾਰਕ ਅਦਾਰਿਆਂ ਦੇ ਨਾਂ, ਸੜਕਾਂ ਦੇ ਨਾਂ, ਮੀਲ ਪੱਥਰ, ਸਾਈਨ ਬੋਰਡਾਂ ਨੂੰ ਪੰਜਾਬੀ ਭਾਸ਼ਾ ’ਚ ਮਿਲਣ ਸਬੰਧੀ ਸਮਾਂ ਹੱਦ 21 ਨਵੰਬਰ ਤੱਕ ਵਧਾ ਦਿੱਤੀ ਹੈ, ਜਿਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸੈਕਟਰੀ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਨਾਭਾ ਵਿਖੇ ਮੂੰਹ ਕਾਲਾ ਕਰ ਤੇ ਜੁੱਤੀਆਂ ਦਾ ਹਾਰ ਪਾ ਕੇ ਸ਼ਰੇਆਮ ਵਿਅਕਤੀ ਦਾ ਕੱਢਿਆ ਜਲੂਸ
ਲੁਧਿਆਣਾ ਦੇ ਭਾਸ਼ਾ ਅਧਿਕਾਰੀ ਡਾ. ਸੰਦੀਪ ਸ਼ਰਮਾ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਸਨਮਾਨ ਦਿਵਾਉਣ ਦੀ ਨੀਤੀ ਤਹਿਤ ਉਕਤ ਹੁਕਮ ਜਾਰੀ ਕੀਤੇ ਹਨ। ਜੇਕਰ ਕੋਈ ਹੋਰ ਭਾਸ਼ਾ ਦੇ ਸਾਈਨ ਬੋਰਡ ਦੀ ਵਰਤੋਂ ਕਰਨਾ ਚਾਹੁੰਦਾ ਹੈ ਤਾਂ ਸਭ ਤੋਂ ਉੱਪਰ ਉਸ ਨੂੰ ਪੰਜਾਬੀ ਭਾਸ਼ਾ ਹੀ ਲਿਖਣੀ ਪਵੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਮੁਤਾਬਕ 21 ਫਰਵਰੀ 2023 ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਂਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ’ਚ ਲਿਖੇ ਜਾਣ ਦੀ ਹਦਾਇਤ ਕੀਤੀ ਸੀ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ’ਚ ਨਸ਼ਾ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼, ਸਾਹਮਣੇ ਆਏ ਹੈਰਾਨੀਜਨਕ ਤੱਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8