ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਵਾਹਨਾਂ ਦੇ ਫੈਂਸੀ ਨੰਬਰਾਂ ਨੂੰ ਲੈ ਕੇ ਨਵਾਂ ਹੁਕਮ ਜਾਰੀ

Thursday, Jun 23, 2022 - 10:55 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਸੂਬੇ 'ਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ ਬੀ ਤੇ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ ‘ਤੇ ਪੂਰਾ ਨਹੀਂ ਢੁੱਕਦੇ ਸਾਰੇ ਵਾਹਨਾਂ ਦੇ ਚਲਾਨ ਅਤੇ ਜ਼ਬਤ ਕਰਨ ਦਾ ਹੁਕਮ ਦਿੱਤੇ ਹਨ। ਇਹ ਹੁਕਮ 12-06-1989 ਤੋਂ ਬਾਅਦ ਰਜਿਸਟ੍ਰੇਸ਼ਨ ਅਥਾਰਟੀ ਕੋਲ ਰਜਿਸਟਰਡ ਕਰਵਾਏ ਗਏ ਸਾਰੇ ਵਾਹਨਾਂ ‘ਤੇ ਲਾਗੂ ਹੋਵੇਗਾ। ਪੰਜਾਬ ਸਰਕਾਰ ਵੱਲੋਂ ਐਕਟ ਦੀ ਉਲੰਘਣਾ ਕਰਕੇ ਦਿੱਤੇ ਗਏ ਇਨ੍ਹਾਂ ਫੈਂਸੀ, ਅਣ-ਅਧਿਕਾਰਤ ਨੰਬਰਾਂ ਨੂੰ ਜਨਤਕ ਨੋਟਿਸ 30-12-2020 ਰਾਹੀਂ ਗੈਰ-ਕਾਨੂੰਨੀ ਮੰਨਦਿਆਂ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਇਨ੍ਹਾਂ ਫੈਂਸੀ ਨੰਬਰਾਂ ਨੂੰ ਤੁਰੰਤ ‘ਵਾਹਨ’ ਵੈੱਬਸਾਈਟ ‘ਤੇ ਵੀ ਬਲਾਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਵੋਲਵੋ ਬੱਸਾਂ 'ਚ ਯਾਤਰੀਆਂ ਨੂੰ ਮਿਲੇਗੀ ਹੁਣ ਇਹ ਖਾਸ ਸਹੂਲਤ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਉਕਤ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਨ੍ਹਾਂ ਵਾਹਨ ਚਾਲਕਾਂ ਵੱਲੋਂ ਪੁਰਾਣੇ ਫੈਂਸੀ ਨੰਬਰ ਲਗਾਏ ਗਏ ਸਨ, ਉਹ ਪੰਜਾਬ ਸਰਕਾਰ ਵੱਲੋਂ ਜਾਰੀ ਪੰਜਾਬ ਮੋਟਰ ਵ੍ਹੀਕਲ 1989 ਦੇ ਨਿਯਮ 42-ਏ ਤਹਿਤ ਜਾਰੀ ਨੋਟੀਫਿਕੇਸ਼ਨ ਨੰਬਰ 10/51/2017/1ਟੀ2/1365 ਮਿਤੀ 10-12-2020 ਅਨੁਸਾਰ ਨਵੇਂ ਫੈਂਸੀ ਨੰਬਰ ਲੈ ਸਕਦੇ ਹਨ ਪਰ ਇਹ ਨੰਬਰ ਲੈਣ ਲਈ ਮੋਟਰ ਵ੍ਹੀਕਲ 1988 ਅਧੀਨ ਸਬੰਧਿਤ ਵਾਹਨ ਧਾਰਾ 39, 41 (6) ਅਤੇ 217 (ਡੀ) ਮੋਟਰ ਵ੍ਹੀਕਲ ਐਕਟ ਅਧੀਨ ਖਰੇ ਉਤਰਦੇ ਹੋਣ। ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਾਰੇ ਆਰਟੀਏਜ਼ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਨਾਕੇ ਲਗਾ ਕੇ ਅਜਿਹੇ ਸਾਰੇ ਵਾਹਨਾਂ ਦੇ ਚਲਾਨ ਕੀਤੇ ਜਾਣ ਅਤੇ ਇਨ੍ਹਾਂ ਵਾਹਨਾਂ ਨੂੰ ਜ਼ਬਤ ਕਰਨ, ਜੋ ਨਿਯਮਾਂ ਦੇ ਉਲਟ ਜਾ ਕੇ ਅਜੇ ਵੀ ਪੁਰਾਣੇ ਫੈਂਸੀ ਨੰਬਰ ਲਗਾ ਕੇ ਵਾਹਨ ਚਲਾ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖਬ਼ਰ : ਸੀਨੀਅਰ IPS ਅਧਿਕਾਰੀ ਦਿਨਕਰ ਗੁਪਤਾ NIA ਦੇ ਨਵੇਂ DG ਨਿਯੁਕਤ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News