ਪਟਿਆਲਾ ''ਚ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ, ਨਵੇਂ ਹੁਕਮ ਜਾਰੀ

Tuesday, May 25, 2021 - 05:33 PM (IST)

ਪਟਿਆਲਾ ''ਚ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ, ਨਵੇਂ ਹੁਕਮ ਜਾਰੀ

ਪਟਿਆਲਾ (ਜੋਸਨ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕੋਵਿਡ-19 ਮਹਾਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹੁਕਮਾਂ ’ਚ ਛੋਟ ਦਿੰਦਿਆਂ ਗੈਰ-ਜ਼ਰੂਰੀ ਵਸਤਾਂ ਨਾਲ ਸਬੰਧਿਤ ਸਾਰੀਆਂ ਦੁਕਾਨਾਂ ਨੂੰ ਹੁਣ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਛੋਟ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੱਤਰ ਨੰਬਰ-2046-60/ਐੱਮ. 2 ਮਿਤੀ 07.05.2021 ਦੀ ਲਗਾਤਾਰਤਾ ’ਚ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਗੈਰ-ਜ਼ਰੂਰੀ ਵਸਤਾਂ ਨਾਲ ਸਬੰਧਿਤ ਸਾਰੀਆਂ ਦੁਕਾਨਾਂ ਹੁਣ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।

ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਾਮ 6 ਵਜੇ ਤੋਂ ਪਾਬੰਦੀ ਦੇ ਹੁਕਮ ਪਹਿਲਾਂ ਦੀ ਤਰ੍ਹਾਂ ਦੀ ਲਾਗੂ ਰਹਿਣਗੇ। ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਿਤ ਸੰਚਾਲਨ ਵਿਧੀ (ਐੱਸ. ਓ. ਪੀਜ਼) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।


author

Babita

Content Editor

Related News