ਪੰਜਾਬ ''ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਵਿਚਾਲੇ ਨਵੇਂ ਹੁਕਮ ਜਾਰੀ, 24 ਘੰਟੇ...
Friday, Aug 29, 2025 - 02:57 PM (IST)

ਹੁਸ਼ਿਆਰਪੁਰ (ਘੁੰਮਣ)- ਪੰਜਾਬ ਵਿਚ ਹੜ੍ਹਾਂ ਦੇ ਕਾਰਨ ਕਈ ਪਿੰਡ ਲਪੇਟ ਵਿਚ ਆ ਚੁੱਕੇ ਹਨ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਦੀ ਗਸ਼ਤ ਐਕਟ 1918 ਦੀ ਧਾਰਾ 3 (1) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ (ਪੁਰਸ਼ਾਂ) ਲਈ ਨਹਿਰਾਂ ਦੇ ਕੰਢੇ, ਚੋਆਂ ਦੇ ਬੰਨ੍ਹ, ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦੇ ਖ਼ਤਰਨਾਕ ਪੁਆਇੰਟਾਂ ’ਤੇ ਹੜ੍ਹਾਂ ਨਾਲ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ 24 ਘੰਟੇ ਠੀਕਰੀ ਪਹਿਰਾ ਅਤੇ ਰਾਖੀ ਕਰਨ ਦੀ ਡਿਊਟੀ ਨਿਭਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Punjab: ਚਾਵਾਂ ਨਾਲ ਕਰਨਾ ਸੀ ਪੁੱਤ ਦਾ ਵਿਆਹ, ਸ਼ਹਿਨਾਈਆਂ ਤੋਂ ਪਹਿਲਾਂ ਹੀ ਪੈ ਗਏ ਕੀਰਨੇ, ਸਭ ਕੁਝ ਹੋਇਆ ਤਬਾਹ
ਉਨ੍ਹਾਂ ਇਹ ਹੁਕਮ ਵੀ ਦਿੱਤਾ ਕਿ ਹਰੇਕ ਪਿੰਡ ਦੀ ਪੰਚਾਇਤ ਉਕਤ ਐਕਟ ਅਧੀਨ ਧਾਰਾ ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਵਿਚ ਉਕਤ ਡਿਊਟੀ ਅਦਾ ਕਰਵਾਏਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲਾ ਹੁਸ਼ਿਆਰਪੁਰ ਦੀ ਆਮ ਜਨਤਾ ਦੀ ਜਾਨ-ਮਾਲ, ਪਸ਼ੂ ਧਨ ਅਤੇ ਚੱਲ-ਅਚੱਲ ਜਾਇਦਾਦ ਨੂੰ ਹੜ੍ਹਾਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ। ਕਿਉਂਕਿ ਬਰਸਾਤ ਦੇ ਮੌਸਮ ਵਿਚ ਹੜ੍ਹਾਂ ਆਦਿ ਨਾਲ ਇਨ੍ਹਾਂ ਦਾ ਨੁਕਸਾਨ ਹੋ ਸਕਦਾ ਹੈ ਅਤੇ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਡਰ ਹੈ।
ਇਹ ਵੀ ਪੜ੍ਹੋ: 'ਬਾਬਾ ਨਾਨਕ' ਜੀ ਦੇ ਵਿਆਹ ਪੁਰਬ ਮੌਕੇ ਗੁ. ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਬਰਾਤ ਰੂਪੀ ਨਗਰ ਕੀਰਤਨ ਰਵਾਨਾ
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਦਰਿਆ, ਚੋਆਂ ਅਤੇ ਨਹਿਰਾਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਰਸਾਤ ਵਿਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਅਤਿ ਜ਼ਰੂਰੀ ਹਨ। ਕਿਉਂਕਿ ਬਰਸਾਤ ਦੌਰਾਨ ਜ਼ਿਲੇ ਵਿਚ ਚੋਆਂ ਦੇ ਕੰਢੇ, ਨਹਿਰਾਂ ਦੇ ਕੰਢੇ, ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦੇ ਖਤਰਨਾਕ ਪੁਆਇੰਟਾਂ ’ਤੇ ਸੰਭਾਵਿਤ ਬੰਨ੍ਹ ਟੁੱਟਣ ਦਾ ਖਤਰਾ ਵੱਧ ਜਾਂਦਾ ਹੈ। ਲਿਹਾਜ਼ਾ ਪਿੰਡਾਂ ਦੇ ਵਿਲੰਟੀਅਰਾਂ ਵੱਲੋਂ ਵਿਸ਼ੇਸ਼ ਥਾਵਾਂ ’ਤੇ ਠੀਕਰੀ ਪਹਿਰਾ ਆਦਿ ਦੇ ਚੋਖੇ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ।
ਇਹ ਵੀ ਪੜ੍ਹੋ: ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ ਪੌਂਗ ਡੈਮ ਦਾ ਪਾਣੀ! BBMB ਨੇ ਖੋਲ੍ਹ ਦਿੱਤੇ ਗੇਟ, ਕਈ ਪਿੰਡਾਂ 'ਚ ਹੜ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e