ਪੰਜਾਬ ਦੇ ਸਕੂਲਾਂ ''ਚ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਨਵੇਂ ਹੁਕਮ ਜਾਰੀ, ਜ਼ਰੂਰ ਪੜ੍ਹਨ ਮਾਪੇ
Tuesday, May 27, 2025 - 09:54 AM (IST)

ਚੰਡੀਗੜ੍ਹ/ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲਾਂ 'ਚ 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਹੋ ਰਹੀਆਂ ਹਨ। ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਰਕਾਰ ਨੇ ਮਾਪੇ-ਅਧਿਆਪਕ ਮੀਟਿੰਗ (ਪੀ. ਟੀ. ਐੱਮ.) ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ 31 ਮਈ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਪੀ. ਟੀ. ਐੱਮ. ਹੋਵੇਗੀ।
ਇਹ ਵੀ ਪੜ੍ਹੋ : ਗਰਮੀਆਂ ਦੇ ਸੀਜ਼ਨ ਦੌਰਾਨ ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਇਸ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਨੂੰ ਛੁੱਟੀਆਂ 'ਚ ਦਿੱਤੇ ਗਏ ਹੋਮਵਰਕ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਮਾਪਿਆਂ ਨੂੰ ਕਿਹਾ ਜਾਵੇਗਾ ਕਿ ਉਹ ਆਪਣੇ ਬੱਚਿਆਂ ਦਾ ਇਹ ਕੰਮ ਸਮੇਂ 'ਤੇ ਪੂਰਾ ਕਰਵਾ ਦੇਣ। ਇਸ ਦੇ ਨਾਲ ਹੀ 15 ਜੁਲਾਈ ਤੱਕ ਲਏ ਜਾਣ ਵਾਲੇ ਬਾਈ-ਮੰਥਲੀ ਟੈਸਟ ਦੇ ਸਿਲੇਬਸ ਤੋਂ ਵੀ ਉਨ੍ਹਾਂ ਨੂੰ ਜਾਣੂੰ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, 30 ਮਈ ਤੱਕ ਹੋਣ ਜਾ ਰਿਹਾ ਇਹ ਵੱਡਾ ਕੰਮ (ਵੀਡੀਓ)
ਮੀਟਿੰਗ ’ਚ ਜਮਾਤ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਲਈ ‘ਮਿਸ਼ਨ ਸਮਰੱਥ’ ਤਹਿਤ ਭੇਜੇ ਜਾਣ ਵਾਲੇ ਵੀਡੀਓ ਲੈਕਚਰ ਅਤੇ ਅਭਿਆਸ ਪ੍ਰਸ਼ਨਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਗਰਮੀਆਂ ਦੀਆਂ ਛੁੱਟੀਆਂ 'ਚ ਵੀ ਬੱਚਿਆਂ ਦੀ ਪੜ੍ਹਾਈ ਜਾਰੀ ਰਹਿ ਸਕੇ। ਐੱਸ. ਸੀ. ਈ. ਆਰ. ਟੀ. ਵੱਲੋਂ ਸਾਰੇ ਸਕੂਲ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵੱਧ ਤੋਂ ਵੱਧ ਮਾਪੇ ਇਸ ਮੀਟਿੰਗ 'ਚ ਸ਼ਾਮਲ ਹੋਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8