ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

Saturday, Jun 08, 2024 - 06:36 PM (IST)

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਨਵੇਂ ਆਦੇਸ਼ ਜਾਰੀ ਹੋਏ ਹਨ। ਦੱਸ ਦੇਈਏ ਕਿ ਐੱਸ. ਜੀ. ਪੀ. ਸੀ. ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਮੋਬਾਈਲ ਫੋਨ ਬੰਦ ਕਰਨਾ ਪਵੇਗਾ। ਉਨ੍ਹਾਂ ਕਿਹਾ ਇਸ ਪਵਿੱਤਰ ਅਸਥਾਨ ਨੂੰ ਕੁਝ ਲੋਕ ਪਿਕਨਿਕ ਸਪੋਟ ਸਮਝਦੇ ਹਨ ਅਤੇ ਵੀਡੀਓਗ੍ਰਾਫੀ ਕਰਦੇ ਹਨ। ਸ਼ਰਾਰਤੀ ਲੋਕ ਵੀਡੀਓ ਜਾਂ ਰੀਲ ਬਣਾ ਕੇ ਉਸ ਦੇ ਗੀਤ ਹੋਰ ਤਰ੍ਹਾਂ ਲਗਾ ਦਿੰਦੇ ਹਨ ਜੋ ਪ੍ਰਵਾਨਿਤ ਨਹੀਂ ਹਨ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਅਜਿਹੇ ਲੋਕਾਂ ਕਾਰਨ ਸਾਨੂੰ ਅਜਿਹਾ ਫੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਹਰ ਬੰਦੇ ਕੋਲ ਮੋਬਾਇਲ ਫੋਨ ਹੈ , ਜਿਸ 'ਚ ਕੈਮਰਾ, ਵੀਡੀਓ ਅਤੇ ਆਡੀਓ ਸਭ ਰਿਕਾਰਡ ਹੁੰਦੀ ਹੈ ਅਤੇ ਲੋਕ ਇਸ ਦਾ ਨਜਾਇਜ਼ ਫਾਇਦਾ ਲੈ ਰਹੇ ਹਨ। ਉਨ੍ਹਾਂ ਕਿਹਾ ਇੱਥੋਂ ਤੱਕ ਕਿ ਲੋਕ ਨੰਗੇ ਸਿਰ ਫੋਟੋਆਂ ਕਰਵਾ ਰਹੇ ਹਨ ਜਿਵੇਂ ਕੋਈ ਪਿਕਨਿਕ ਸਪੋਟ ਹੋਵੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਆਦੇਸ਼ ਦਿੱਤਾ ਕਿ ਗੁਰੂ ਘਰ ਦੀ ਮਰਿਆਦਾ ਨੂੰ ਧਿਆਨ 'ਚ ਰੱਖ ਕੇ  ਮੋਬਾਈਲ ਫੋਨ ਬੰਦ ਕਰਨਾ ਜ਼ਰੂਰੀ ਸਮਝਣ।

ਇਹ ਵੀ ਪੜ੍ਹੋ- ਪੈਰ 'ਤੇ ਮੋਟਰਸਾਈਕਲ ਚੜ੍ਹਾਉਣ 'ਤੇ ਛਿੜਿਆ ਵਿਵਾਦ, ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News