ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

Thursday, Jun 25, 2026 - 11:51 AM (IST)

ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

ਜਲੰਧਰ (ਪੁਨੀਤ)–ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ.) ਯੋਜਨਾ ਤਹਿਤ ਸੰਚਾਲਿਤ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤਹਿਤ ਸੂਬੇ ਵਿਚ ਚੱਲ ਰਹੇ ਸਾਰੇ ਨਿੱਜੀ ਪਲੇਅ ਵੇਅ ਸਕੂਲਾਂ ਨੂੰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਤੋਂ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ।

ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ 3 ਤੋਂ 6 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਮੁੱਢਲੀ ਦੇਖਭਾਲ ਅਤੇ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਦੀ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਦਾ ਉਦੇਸ਼ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਤੇ ਸੁਰੱਖਿਅਤ ਮੁੱਢਲੀ ਸਿੱਖਿਆ ਉਪਲੱਬਧ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸੰਚਾਲਿਤ ਸਾਰੇ ਨਿੱਜੀ ਪਲੇਅ ਵੇਅ ਸਕੂਲ ਅਤੇ ਸਬੰਧਤ ਸੰਸਥਾਵਾਂ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਕਰਨ। ਵਿਭਾਗੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਨਾਲ ਸੰਸਥਾਵਾਂ ਦੇ ਸੰਚਾਲਨ ਅਤੇ ਗੁਣਵੱਤਾ ਯਕੀਨੀ ਕਰਨ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ: ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ

ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਸਬੰਧੀ ਜ਼ਿਆਦਾ ਜਾਣਕਾਰੀ ਅਤੇ ਜ਼ਰੂਰੀ ਮਾਰਗਦਰਸ਼ਨ ਲਈ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਦਫ਼ਤਰ, ਗਾਂਧੀ ਵਨੀਤਾ ਆਸ਼ਰਮ ਦੇ ਨੇੜੇ, ਸਰਸਵਤੀ ਵਿਹਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਚਾਲਕ ਸਮਾਂ ਰਹਿੰਦਿਆਂ ਪ੍ਰਕਿਰਿਆ ਪੂਰੀ ਕਰਨ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News