ਪੰਜਾਬ ਦੇ ਅਸਲਾਧਾਰਕ ਲਈ ਜਾਰੀ ਹੋਏ ਨਵੇਂ ਹੁਕਮ

Friday, Jul 18, 2025 - 10:29 AM (IST)

ਪੰਜਾਬ ਦੇ ਅਸਲਾਧਾਰਕ ਲਈ ਜਾਰੀ ਹੋਏ ਨਵੇਂ ਹੁਕਮ

ਅੰਮ੍ਰਿਤਸਰ (ਨੀਰਜ)-ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਪੰਜਾਬ ਭਰ ’ਚ ਆਮ ਪੰਚਾਇਤੀ ਚੋਣਾਂ 2024 ਦੌਰਾਨ ਖਾਲੀ ਰਹਿ ਗਈਆਂ ਪੰਚਾਇਤਾਂ ਦੀ ਅਸਾਮੀਆਂ ਦੀ ਪੂਰਤੀ ਲਈ ਜ਼ਿਮਨੀ ਚੋਣਾਂ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਖਾਲੀ ਪਏ ਪੰਚਾਇਤ ਖੇਤਰਾਂ ’ਚ ਜ਼ਿਮਨੀ ਚੋਣਾਂ ਦੀ 27 ਜੁਲਾਈ ਨਿਸ਼ਚਿਤ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ ਵੀਡੀਓ

ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ’ਚ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ, ਲੋਕ ਹਿੱਤ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤੀਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਉਨ੍ਹਾਂ ਖੇਤਰਾਂ ’ਚ ਜੋ ਜ਼ਿਮਨੀ ਪੰਚਾਇਤੀ ਚੋਣਾਂ ਦੇ ਅਧੀਨ ਆਉਂਦੇ ਹਨ, ਅਸਲਾ ਧਾਰਕਾਂ ਵੱਲੋਂ ਅਸਲੇ ਨੂੰ ਜਮ੍ਹਾ ਕਰਵਾਉਣਾ ਅਤਿ ਜ਼ਰੂਰੀ ਹੈ ਤਾਂ ਜੋ ਅਣਸੁਖਾਵੀ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

ਜ਼ਿਲਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਈ ਚੋਣ ਜ਼ਾਬਤੇ ਦੀ ਹਦੂਦ ਅੰਦਰ ਲਾਇਸੈਂਸੀ ਅਸਲਾਧਾਰਕ ਆਪਣਾ ਅਸਲਾ ਲੋਕਲ ਪੁਲਸ ਥਾਣੇ ’ਚ ਜਾਂ ਲਾਇਸੈਂਸੀ ਅਸਲਾ ਡੀਲਰਾਂ ਪਾਸ 20 ਜੁਲਾਈ ਨੂੰ ਸ਼ਾਮ 5 ਵਜੇ ਤੱਕ ਹਰ ਹਾਲ ’ਚ ਜਮ੍ਹਾ ਕਰਵਾਉਣਗੇ।

ਇਹ ਵੀ ਪੜ੍ਹੋਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News