ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ

Wednesday, May 20, 2026 - 04:45 PM (IST)

ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ

ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਕਾਸ਼ ਬਾਂਸਲ ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਕਿਹਾ ਹੈ ਕਿ ਉਹ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਖ਼ਰਚੇ ਲਈ ਨਿਰਧਾਰਤ ਸੀਮਾ ਦੇ ਅੰਦਰ ਰਹਿ ਕੇ ਹੀ ਖ਼ਰਚ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਲੜਨ ਵਾਲੇ ਸਮੂਹ ਉਮੀਦਵਾਰਾਂ ਲਈ ਚੋਣ ਖ਼ਰਚਿਆਂ ਦੀ ਸੀਮਾ ਹੱਦ ਨਿਰਧਾਰਿਤ ਕੀਤੀ ਗਈ ਹੈ ਤੇ ਇਸਦਾ ਲੇਖਾ-ਜੋਖਾ ਸਹੀ ਤਰੀਕੇ ਨਾਲ ਮੈਂਟੇਨ ਰੱਖਣ ਅਤੇ ਇਸਨੂੰ ਜਮ੍ਹਾ ਕਰਵਾਉਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ ਰਿਪੋਰਟ

ਡੀ. ਸੀ. ਅਕਾਸ਼ ਬਾਂਸਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਹਰ ਹਾਲ ਵਿੱਚ ਉਸੀ ਤੈਅ ਸੀਮਾ ਦੇ ਅੰਦਰ ਰਹਿ ਕੇ ਹੀ ਖ਼ਰਚਾ ਕਰਨਾ ਹੋਵੇਗਾ। ਨਿਰਧਾਰਿਤ ਨਿਯਮਾਂ ਅਨੁਸਾਰ ਨਗਰ ਨਿਗਮ ਦੇ ਉਮੀਦਵਾਰਾਂ ਲਈ ਖ਼ਰਚੇ ਦੀ ਹੱਦ 4 ਲੱਖ ਰੁਪਏ, ਨਗਰ ਕੌਂਸਲਾਂ ਦੇ ਉਮੀਦਵਾਰਾਂ ਲਈ ਕਲਾਸ-I ਲਈ 3 ਲੱਖ 60 ਹਜ਼ਾਰ ਰੁਪਏ, ਕਲਾਸ-2 ਲਈ 2 ਲੱਖ 90 ਹਜ਼ਾਰ ਰੁਪਏ, ਕਲਾਸ-3 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਇਹ ਸੀਮਾ 1 ਲੱਖ 40 ਹਜ਼ਾਰ ਰੁਪਏ ਰੱਖੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਲਈ ਆਪਣੇ ਚੋਣ ਖ਼ਰਚੇ ਦਾ ਪੂਰਾ ਹਿਸਾਬ-ਕਿਤਾਬ ਮੈਂਟੇਨ ਰੱਖਣਾ ਲਾਜ਼ਮੀ ਹੋਵੇਗਾ ਅਤੇ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਕੀਤੀਆਂ ਗਈਆਂ ਆਡਿਟ ਟੀਮਾਂ ਨਾਲ ਮਿਲਾਨ ਜ਼ਰੂਰ ਕਰਵਾਉਣਗੇ।

ਇਹ ਵੀ ਪੜ੍ਹੋ:LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਹਰੇਕ ਉਮੀਦਵਾਰ ਲਈ ਚੋਣ ਨਤੀਜੇ ਦੀ ਘੋਸ਼ਣਾ ਦੇ 30 ਦਿਨਾਂ ਦੇ ਅੰਦਰ-ਅੰਦਰ ਆਪਣੇ ਚੋਣ ਖ਼ਰਚਿਆਂ ਦਾ ਵੇਰਵਾ ਸਬੰਧਤ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ ਜਮ੍ਹਾ ਕਰਵਾਉਣਾ ਲਾਜ਼ਮੀ ਹੈ। ਜੇਕਰ ਕਿਸੇ ਉਮੀਦਵਾਰ ਨੇ ਕੋਈ ਖ਼ਰਚਾ ਨਹੀਂ ਵੀ ਕੀਤਾ, ਤਾਂ ਵੀ ਉਸ ਨੂੰ 'ਨਿੱਲ' ਰਿਟਰਨ ਦਾਖਲ ਕਰਨੀ ਪਵੇਗੀ ਅਤੇ ਜ਼ਬਤ ਹੋਈ ਜ਼ਮਾਨਤ ਰਾਸ਼ੀ ਨੂੰ ਵੀ ਖ਼ਰਚੇ ਵਜੋਂ ਦਿਖਾਉਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਇਕ ਤੋਂ ਵੱਧ ਹਲਕਿਆਂ ਤੋਂ ਚੋਣ ਲੜਿਆ ਹੈ ਤਾਂ ਉਸ ਨੂੰ ਹਰ ਚੋਣ ਲਈ ਵੱਖਰਾ ਖ਼ਰਚਾ ਰਿਟਰਨ ਦੇਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕੀਤੀ ਕਿ ਆਈ. ਪੀ. ਸੀ. ਦੀ ਧਾਰਾ 171-I ਤਹਿਤ ਚੋਣ ਖ਼ਰਚਿਆਂ ਦਾ ਸਹੀ ਹਿਸਾਬ-ਕਿਤਾਬ ਰੱਖਣ ਵਿਚ ਅਸਫ਼ਲ ਰਹਿਣ ਵਾਲੇ ਅਤੇ ਤੈਅ ਸੀਮਾ ਦੀ ਉਲੰਘਣਾ ਕਰਨ ਵਾਲੇ ਉਮੀਦਵਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News