ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ

Tuesday, Jun 24, 2025 - 01:35 PM (IST)

ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ (ਸ਼ੀਨਾ) : ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਮੁੜ ਖੋਲ੍ਹਣ ਤੋਂ ਪਹਿਲਾਂ ਸਕੂਲਾਂ ’ਚ ਚੰਗੀ ਤਰ੍ਹਾਂ ਨਿਰੀਖਣ ਅਤੇ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹੁਕਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਸਕੂਲ ਵਾਪਸ ਆਉਣ ’ਤੇ ਸੁਰੱਖਿਅਤ, ਸਾਫ਼ ਅਤੇ ਸੁਵਿਧਾਜਨਕ ਵਾਤਾਵਰਨ ਮਿਲੇ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਸਕੂਲ ਦੀਆਂ ਇਮਾਰਤਾਂ, ਕਲਾਸਰੂਮ, ਬਿਜਲੀ-ਪਾਣੀ, ਪਖਾਨੇ ਆਦਿ ਦੇ ਪ੍ਰਬੰਧਾਂ ਦੀ ਜਾਂਚ ਯਕੀਨੀ ਬਣਾਈ ਜਾਵੇ। 

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮਾਂ ਨਾਲ ਨੋਟੀਫਿਕੇਸ਼ਨ ਜਾਰੀ

ਇਸ ਦੇ ਨਾਲ ਹੀ ਜੇਕਰ ਕਿਸੇ ਸਕੂਲ ’ਚ ਖੇਡ ਮੈਦਾਨ, ਪਾਰਕਿੰਗ, ਗੇਟ ਆਦਿ ’ਚ ਮੁਰੰਮਤ ਦੀ ਲੋੜ ਹੈ ਤਾਂ ਉਸ ਦਾ ਵੀ ਪ੍ਰਬੰਧ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ-ਪਹਿਲਾਂ ਕੀਤਾ ਜਾਵੇ। ਸਕੂਲਾਂ ਨੂੰ ਇਸ ਸਬੰਧੀ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ ਨਿਰੀਖਣ ਸਰਟੀਫਿਕੇਟ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੋਲ ਜਮ੍ਹਾਂ ਕਰਵਾਉਣਾ ਹੋਵੇਗਾ। ਨਿੱਜੀ ਸਕੂਲਾਂ ਨੂੰ ਵੀ ਨਿਰੀਖਣ ਰਿਪੋਰਟਾਂ ਸਕੂਲ ਦੇ ਰਿਕਾਰਡ ’ਚ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ। ਨਿੱਜੀ ਬੱਸਾਂ ਦੀ ਵਰਤੋਂ ਕਰਨ ਵਾਲੇ ਸਕੂਲਾਂ ਦਾ ਵੀ ਨਿਯਮਾਂ ਅਨੁਸਾਰ ਨਿਰੀਖਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਕੀਤੀਆਂ ਤਰੱਕੀਆਂ

ਸਕੂਲਾਂ ਨੂੰ ਜਾਰੀ ਹਦਾਇਤਾਂ :

- ਬਣਾਈ ਜਾਵੇ ਇਕ ਨਿਰੀਖਣ ਟੀਮ।

- ਤਿਆਰ ਕੀਤੀ ਜਾਵੇ ਚੈੱਕਲਿਸਟ।

ਤੁਰੰਤ ਕੀਤੀ ਜਾਵੇ ਜ਼ਰੂਰੀ ਮੁਰੰਮਤ।

ਰੱਖਿਆ ਜਾਵੇ ਸਾਰੇ ਕੰਮ ਦਾ ਰਿਕਾਰਡ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News