ਪੰਜਾਬ ''ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ ਤਾਂ...
Saturday, Jul 12, 2025 - 10:53 AM (IST)

ਜਲੰਧਰ (ਪੁਨੀਤ)–ਖਾਲੀ ਪਲਾਟਾਂ ਵਿਚ ਕੂੜਾ ਸੁੱਟੇ ਜਾਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਵੱਲੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸ਼ਹਿਰ ਨੂੰ ਸਵੱਛ ਅਤੇ ਬੀਮਾਰੀਆਂ ਤੋਂ ਮੁਕਤ ਬਣਾਉਣ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ. ਸੀ. ਆਫਿਸ ਐਕਸ਼ਨ ਹੈਲਪਲਾਈਨ ਵ੍ਹਟਸਐਪ ਨੰਬਰ 96462-22555 ਦੀ ਸ਼ੁਰੂਆਤ ਕੀਤੀ। ਇਸ ਹੈਲਪਲਾਈਨ ਜ਼ਰੀਏ ਸ਼ਹਿਰ ਵਾਸੀ ਖਾਲੀ ਪਏ ਪਲਾਟਾਂ ਵਿਚ ਕੂੜਾ ਸੁੱਟੇ ਜਾਣ ਦੀ ਜਾਣਕਾਰੀ ਸਿੱਧੀ ਪ੍ਰਸ਼ਾਸਨ ਤਕ ਪਹੁੰਚਾ ਸਕਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 12, 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ Alert
ਡਾ. ਅਗਰਵਾਲ ਨੇ ਦੱਸਿਆ ਕਿ ਨਾਗਰਿਕ ਆਪਣੇ ਆਲੇ-ਦੁਆਲੇ ਜੇਕਰ ਕਿਸੇ ਖਾਲੀ ਪਲਾਟ ਵਿਚ ਕੂੜੇ ਦੇ ਢੇਰ ਜਾਂ ਗੰਦਗੀ ਵੇਖਦੇ ਹਨ ਤਾਂ ਉਸ ਸਥਾਨ ਦੀਆਂ ਤਸਵੀਰਾਂ ਅਤੇ ਸਹੀ ਲੋਕੇਸ਼ਨ ਇਸ ਵ੍ਹਟਸਐਪ ਨੰਬਰ ’ਤੇ ਭੇਜ ਸਕਦੇ ਹਨ। ਪ੍ਰਾਪਤ ਸ਼ਿਕਾਇਤ ਦੀ ਜਾਣਕਾਰੀ ਦੇ ਆਧਾਰ ’ਤੇ ਨਗਰ ਨਿਗਮ ਦੀ ਟੀਮ ਮੌਕੇ ’ਤੇ ਜਾ ਕੇ ਕਾਰਵਾਈ ਕਰੇਗੀ ਅਤੇ ਸਬੰਧਤ ਪਲਾਟ ਦੇ ਮਾਲਕ ਵਿਰੁੱਧ ਚਲਾਨ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਸਿਲਸਿਲੇ ਵਿਚ ਪ੍ਰਸ਼ਾਸਨ ਵੱਲੋਂ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਲੋਕ ਖਾਲੀ ਪਲਾਟਾਂ ਨੂੰ ਨਾਜਾਇਜ਼ ਕੂੜਾ ਡੰਪਿੰਗ ਲਈ ਵਰਤੋਂ ਕਰਦੇ ਹਨ, ਜਿਸ ਨਾਲ ਆਲੇ-ਦੁਆਲੇ ਦੇ ਲੋਕਾਂ ਦੀ ਸਿਹਤ ਨੂੰ ਖ਼ਤਰਾ ਹੁੰਦਾ ਹੈ। ਇਸੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਪਲਾਟ ਮਾਲਕਾਂ ਨੂੰ 10 ਜੁਲਾਈ ਤਕ ਆਪਣੇ ਪਲਾਟਾਂ ਦੀ ਸਫ਼ਾਈ ਕਰਵਾਉਣ ਅਤੇ ਚਾਰਦੀਵਾਰੀ/ਵਾੜ ਲਾਉਣ ਦੇ ਹੁਕਮ ਦਿੱਤੇ ਸਨ ਪਰ ਸਮਾਂਹੱਦ ਸਮਾਪਤ ਹੋਣ ਦੇ ਬਾਅਦ ਇਹ ਵੇਖਿਆ ਗਿਆ ਕਿ ਕਈ ਪਲਾਟ ਅਜੇ ਵੀ ਸਾਫ਼ ਨਹੀਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਾਈਵੇਟ, ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਲਈ ਸਖ਼ਤ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ ਤਾਂ...
ਡੀ. ਸੀ. ਨੇ ਕਿਹਾ ਕਿ ਇਸ ਹੈਲਪਲਾਈਨ ਨੰਬਰ ’ਤੇ ਆਉਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਦੀ ਨਿਗਰਾਨੀ ਖ਼ੁਦ ਉਨ੍ਹਾਂ ਦੇ ਦਫ਼ਤਰ ਵੱਲੋਂ ਕੀਤੀ ਜਾਵੇਗੀ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ। ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਲੰਧਰ ਨੂੰ ਸਵੱਛ, ਸੁੰਦਰ ਅਤੇ ਸਿਹਤਮੰਦ ਬਣਾਉਣਾ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਵੀ ਫਰਜ਼ ਹੈ। ਇਸ ਪਹਿਲ ਨਾਲ ਨਾਗਰਿਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਵਾਦ ਸਥਾਪਤ ਹੋਵੇਗਾ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਸੰਭਵ ਹੋ ਸਕੇਗਾ।
150 ਤੋਂ ਵੱਧ ਚਲਾਨ : ਇਕ ਪਲਾਟ ਮਾਲਕ ਨੂੰ 25000 ਜੁਰਮਾਨਾ
ਇਸ ਸਿਲਸਿਲੇ ਵਿਚ ਸ਼ੁਰੂ ਹੋਈ ਕਾਰਵਾਈ ਤਹਿਤ ਪ੍ਰਸ਼ਾਸਨ ਨੇ ਹੁਣ ਤਕ 150 ਤੋਂ ਵੱਧ ਚਲਾਨ ਕੀਤੇ ਹਨ ਅਤੇ 300 ਤੋਂ ਵੱਧ ਕਾਰਨ ਦੱਸੋ ਨੋਟਿਸ ਪਲਾਟ ਮਾਲਕਾਂ ਨੂੰ ਭੇਜੇ ਗਏ ਹਨ। ਬੀਤੇ ਦਿਨੀਂ ਪ੍ਰਸ਼ਾਸਨ ਵੱਲੋਂ ਇਕ ਪਲਾਟ ਵਿਚੋਂ ਕੂੜਾ ਹਟਵਾਇਆ ਗਿਆ ਅਤੇ ਕੂੜਾ ਹਟਾਉਣ ’ਤੇ ਆਇਆ 25 ਹਜ਼ਾਰ ਦਾ ਖ਼ਰਚ ਬਤੌਰ ਜੁਰਮਾਨਾ ਵਸੂਲਣ ਦੇ ਹੁਕਮ ਦਿੱਤੇ ਹਨ। ਜੇਕਰ ਸਬੰਧਤ ਪਲਾਟ ਦਾ ਮਾਲਕ ਇਹ ਰਾਸ਼ੀ ਜਮ੍ਹਾ ਨਹੀਂ ਕਰਵਾਉਂਦਾ ਤਾਂ ਰੈਵੇਨਿਊ ਰਿਕਾਰਡ ਵਿਚ ਉਸ ਦੀ ਪ੍ਰਾਪਰਟੀ ’ਤੇ ਰੈੱਡ ਐਂਟਰੀ ਕਰ ਦਿੱਤੀ ਜਾਵੇਗੀ।
ਕਾਨੂੰਨੀ ਕਾਰਵਾਈ ਲਈ ਇਹ ਹੋਣਗੇ ਸਖ਼ਤ ਪ੍ਰਬੰਧ ਲਾਗੂ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਭਾਰਤੀ ਸਿਵਲ ਰੱਖਿਆ ਕੋਡ-2023 ਦੀ ਧਾਰਾ 163, ਵਾਤਾਵਰਣ (ਸੁਰੱਖਿਆ) ਐਕਟ 1986, ਪੰਜਾਬ ਨਗਰ ਨਿਗਮ ਐਕਟ 1976 ਅਤੇ ਸਾਲਿਡ ਵੇਸਟ ਮੈਨੇਜਮੈਂਟ ਨਿਯਮ 2016 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਜੁਰਮਾਨਾ ਅਤੇ ਸਜ਼ਾ ਦੋਵਾਂ ਦਾ ਪ੍ਰਬੰਧ ਹੈ।
ਇਹ ਵੀ ਪੜ੍ਹੋ: ਪੰਜਾਬ ਦੀਆਂ ਕੁੜੀਆਂ ਲਈ ਨਵੀਂ ਪਹਿਲ, ਲਿਆ ਗਿਆ ਵੱਡਾ ਫ਼ੈਸਲਾ
ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਵਿਸ਼ੇਸ਼ ਅਹਿਤਿਆਤ
ਡਾ. ਅਗਰਵਾਲ ਨੇ ਦੱਸਿਆ ਕਿ ਇਹ ਮੁਹਿੰਮ ਸਿਰਫ਼ ਸਵੱਛਤਾ ਲਈ ਹੀ ਨਹੀਂ, ਸਗੋਂ ਆਮ ਜਨਤਾ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਹੈ। ਬਰਸਾਤ ਦੇ ਮੌਸਮ ਵਿਚ ਡੇਂਗੂ, ਮਲੇਰੀਆ ਅਤੇ ਹੋਰਨਾਂ ਬੀਮਾਰੀਆਂ ਦਾ ਖਤਰਾ ਤੇਜ਼ੀ ਨਾਲ ਵਧ ਜਾਂਦਾ ਹੈ। ਅਜਿਹੇ ਵਿਚ ਸਾਫ਼-ਸਫ਼ਾਈ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਖਾਲੀ ਪਲਾਟਾਂ ਵਿਚ ਜਮ੍ਹਾ ਕੂੜਾ ਅਤੇ ਪਾਣੀ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦੇ ਹਨ, ਜੋ ਪੂਰੇ ਮੁਹੱਲੇ ਨੂੰ ਪ੍ਰਭਾਵਿਤ ਕਰ ਸਕਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਰਗਰਮ ਹੋ ਕੇ ਹਿੱਸਾ ਲੈਣ ਅਤੇ ਕਿਸੇ ਵੀ ਤਰ੍ਹਾਂ ਦੀ ਗੰਦਗੀ ਅਤੇ ਕੂੜਾ ਡੰਪਿੰਗ ਦੀ ਜਾਣਕਾਰੀ ਇਸ ਹੈਲਪਲਾਈਨ ਨੰਬਰ ’ਤੇ ਤੁਰੰਤ ਦੇਣ।
ਇਹ ਵੀ ਪੜ੍ਹੋ: Punjab: ਕਾਰ ਪਾਰਕਿੰਗ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ, ਵੱਢੀਆਂ ਉਂਗਲੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e