ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ! ਹੁਣ 2 ਸਾਲ ਤੋਂ ਵੱਧ...

Tuesday, Mar 18, 2025 - 09:56 AM (IST)

ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ! ਹੁਣ 2 ਸਾਲ ਤੋਂ ਵੱਧ...

ਚੰਡੀਗੜ੍ਹ  (ਅੰਕੁਰ) : ਪੰਜਾਬ ਪੁਲਸ ਨੇ ਕਿਸੇ ਵੀ ਪੁਲਸ ਥਾਣੇ ਜਾਂ ਯੂਨਿਟ ’ਚ ਤਾਇਨਾਤ ਮੁੱਖ ਹੌਲਦਾਰ (ਮੁਨਸ਼ੀ) ਲਈ ਕਾਰਜਕਾਲ ਹੱਦ ਵੱਧ ਤੋਂ ਵੱਧ 2 ਸਾਲ ਤੈਅ ਕਰ ਦਿੱਤੀ ਹੈ। ਇਸ ਸਬੰਧੀ ਜਾਰੀ ਹੁਕਮਾਂ ’ਚ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਜਵਾਬਦੇਹੀ ਨੂੰ ਯਕੀਨੀ ਬਣਾਉਣ, ਪੁਲਸਿੰਗ ਦੀ ਕੁਸ਼ਲਤਾ ’ਚ ਸੁਧਾਰ ਕਰਨ ਤੇ ਨਫ਼ਰੀ ’ਚ ਪੇਸ਼ੇਵਰ ਵਿਕਾਸ ਵਧਾਉਣ ਦੇ ਮੱਦੇਨਜ਼ਰ ਇਹ ਹੁਕਮ ਦਿੱਤਾ ਜਾਂਦਾ ਹੈ ਕਿ ਕਿਸੇ ਵੀ ਪੁਲਸ ਥਾਣੇ ਜਾਂ ਯੂਨਿਟ ’ਚ ਤਾਇਨਾਤ ਮੁਨਸ਼ੀ ਦਾ ਕਾਰਜਕਾਲ ਉਸ ਥਾਣੇ ਜਾਂ ਯੂਨਿਟ ’ਤੇ 2 ਸਾਲਾਂ ਦੀ ਮਿਆਦ ਤੋਂ ਵੱਧ ਨਹੀਂ ਹੋਵੇਗਾ।

ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ

2 ਸਾਲਾਂ ਦਾ ਕਾਰਜਕਾਲ ਪੂਰਾ ਹੋਣ ’ਤੇ ਉਸ ਨੂੰ ਕਿਸੇ ਹੋਰ ਸਟੇਸ਼ਨ ਜਾਂ ਯੂਨਿਟ ’ਚ ਤਬਦੀਲ ਕੀਤਾ ਜਾਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਪਾਲਣਾ ’ਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਵਾਲੀ ਗੱਲ, ਗਰਮੀ ਦੇ ਮੌਸਮ 'ਚ ਖੜ੍ਹਾ ਹੋ ਸਕਦੈ ਗੰਭੀਰ ਸੰਕਟ!

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਨੀਤੀ ਬਣਾਈ ਹੈ। ਹੁਣ ਇਹ ਪਤਾ ਲਗਾਇਆ ਜਾਵੇਗਾ ਕਿ ਕਿਹੜੀ ਥਾਂ ’ਤੇ ਕਿਸ ਤਰ੍ਹਾਂ ਦਾ ਨਸ਼ਾ ਵਿਕਦਾ ਹੈ, ਪੁਲਸ ਵਲੋਂ ਉਸ ਹਿਸਾਬ ਨਾਲ ਖਾਕਾ ਉਲੀਕ ਕੇ ਕਾਰਵਾਈ ਕੀਤੀ ਜਾਵੇਗੀ। ਇਸ ਨੀਤੀ ਤਹਿਤ ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਵੀ ਕੀਤਾ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News