ਪੰਜਾਬ ਦੇ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਨਵੇਂ ਆਦੇਸ਼ ਜਾਰੀ

04/02/2022 6:01:05 PM

ਲੁਧਿਆਣਾ (ਸੰਨੀ): ਸੂਬੇ ਵਿਚ ਸੱਤਾ ਪਲਟਦੇ ਹੀ ਨਵੀਂ ਸਰਕਾਰ ਰੋਜ਼ਾਨਾ ਹੀ ਨਵੇਂ ਨਿਯਮ ਲਾਗੂ ਕਰ ਰਹੀ ਹੈ। ਤਾਜ਼ਾ ਹੁਕਮ ਪੁਲਸ ਮੁਲਾਜ਼ਮਾਂ ਦੇ ਨਾਲ ਜੁੜਿਆ ਹੋਇਆ ਹੈ। ਏ. ਡੀ. ਜੀ. ਪੀ. ਟ੍ਰੈਫਿਕ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਹੁਕਮ ਜਾਰੀ ਕੀਤੇ ਹਨ ਕਿ ਪੁਲਸ ਮੁਲਾਜ਼ਮ ਅਤੇ ਉਨ੍ਹਾਂ ਦੇ ਬੱਚੇ ਪ੍ਰਾਈਵੇਟ ਗੱਡੀਆਂ ’ਤੇ ਹੂਟਰ ਦੀ ਵਰਤੋਂ ਨਾ ਕਰਨ। ਹੂਟਰ ਦੀ ਵਰਤੋਂ ਕਰਨ ਨਾਲ ਜਿੱਥੇ ਆਮ ਜਨਤਾ ਨੂੰ ਪ੍ਰੇਸ਼ਾਨੀ ਪੇਸ਼ ਆਉਂਦੀ ਹੈ, ਉਥੇ ਆਵਾਜ਼ ਪ੍ਰਦੂਸ਼ਣ ਵੀ ਹੁੰਦਾ ਹੈ। 

ਇਹ ਵੀ ਪੜ੍ਹੋ :  ਵਿਧਾਨ ਸਭਾ 'ਚ ਭਗਵੰਤ ਮਾਨ ਨੇ ਬਿਨਾਂ ਨਾਂ ਲਏ ਨਵਜੋਤ ਸਿੱਧੂ 'ਤੇ ਲਈ ਚੁਟਕੀ

ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਮੁਲਾਜ਼ਮਾਂ ਨਾਲ ਰੈਗੂਲਰ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ। ਜੇਕਰ ਫਿਰ ਵੀ ਕਿਸੇ ਦੇ ਖ਼ਿਲਾਫ਼ ਸ਼ਿਕਾਇਤ ਆਈ ਤਾਂ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਦਿਆਂ ਹੀ ਕਈ ਸਖ਼ਤ ਫ਼ੈਸਲੇ ਲਏ ਗਏ ਹਨ। ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ 122 ਸਾਬਕਾ ਵਿਧਾਇਕਾਂ ਕੋਲੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਹੋਏ ਸਨ ਅਤੇ ਉਸ ਮਗਰੋਂ ਇਕ ਵਿਧਾਇਕ ਇਕ ਪੈਂਨਸਨ ਦਾ ਐਲਾਨ ਕੀਤਾ ਗਿਆ ਸੀ। ਉਸੇ ਲੜੀ ਤਹਿਤ ਹੁਣ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਗੱਡੀਆਂ 'ਤੇ ਲੱਗੇ ਹੂਟਰ ਹਟਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੈਤੋ ਟਰੱਕ ਯੂਨੀਅਨ ’ਤੇ ‘ਆਪ’ ਦਾ ਕਬਜ਼ਾ, ਸੁਖਪਾਲ ਖਹਿਰਾ ਨੇ ਦੱਸਿਆ 'ਬੁਰਛਾਗਰਦੀ'

ਨੋਟ: ਪੁਲਸ ਮੁਲਾਜ਼ਮ ਅਤੇ ਉਨ੍ਹਾਂ ਦੇ ਬੱਚਿਆਂ ਲਈ ਜਾਰੀ ਹੋਏ ਇਸ ਆਦੇਸ਼ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Harnek Seechewal

This news is Content Editor Harnek Seechewal