ਰਾਸ਼ਨ ਕਾਰਡ ਧਾਰਕਾਂ ਲਈ ਲਈ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਤੱਕ...
Thursday, Apr 03, 2025 - 09:36 AM (IST)

ਮੋਹਾਲੀ (ਰਣਬੀਰ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ’ਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ-ਕੇ. ਵਾਈ. ਸੀ. ਕਰਵਾਉਣਾ 30 ਅਪ੍ਰੈਲ ਤੱਕ ਲਾਜ਼ਮੀ ਹੈ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਖ਼ਬਰ, ਅਦਾਲਤ ਨੇ ਸੁਣਾ ਦਿੱਤਾ ਹੁਕਮ
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ 30 ਅਪ੍ਰੈਲ ਤੱਕ ਈ-ਕੇ. ਵਾਈ. ਸੀ. ਕਰਵਾਉਣੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ : DGP ਦੇ ਅਚਾਨਕ ਤਬਾਦਲੇ ਨਾਲ ਮਚੀ ਤਰਥੱਲੀ, ਪੁਲਸ ਮੁਲਾਜ਼ਮਾਂ ਨੂੰ ਚੜ੍ਹੀ ਖ਼ੁਸ਼ੀ!
ਇਸ ਤੋਂ ਪਹਿਲਾਂ ਇਸ ਦੇ ਲਈ 31 ਮਾਰਚ ਆਖ਼ਰੀ ਤਾਰੀਖ਼ ਸੀ। ਉਨ੍ਹਾਂ ਕਿਹਾ ਕਿ ਈ-ਕੇ. ਵਾਈ. ਸੀ. ਨਾ ਹੋਣ ਦੀ ਸੂਰਤ ’ਚ ਅਗਲੇ ਕਣਕ ਦੇ ਵੰਡ ਚੱਕਰ ਦੌਰਾਨ, ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਤੁਰੰਤ ਈ-ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8