ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ

Friday, Sep 12, 2025 - 05:11 PM (IST)

ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ

ਨਵਾਂਸ਼ਹਿਰ (ਤ੍ਰਿਪਾਠੀ)- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਦੌਰਾਨ ਚੱਲਣ ਵਾਲੀਆਂ ਕੰਬਾਇਨ ਮਸ਼ੀਨਾਂ ਵਾਲਿਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਕਟਾਈ ਦੇ ਦਿਨਾਂ ਵਿੱਚ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਇਨਾਂ ਚਲਾਉਣ ਦੀ ਅਪੀਲ ਕੀਤੀ ਹੈ। ਖੇਤਰੀ ਟਰਾਂਸਪੋਰਟ ਅਥਾਰਿਟੀ ਇੰਦਰਪਾਲ ਨੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਕਿਸਾਨਾਂ, ਆੜਤੀਆਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕੰਬਾਇਨਾਂ ਸਿਰਫ਼ ਨਿਰਧਾਰਤ ਸਮੇਂ ਦੌਰਾਨ ਹੀ ਚਲਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾ ਦੱਸਿਆ ਕਿ ਇਹ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੈ, ਜਿਸ ਦੌਰਾਨ ਮਸ਼ੀਨਾਂ ਚਲਾ ਕੇ ਝੋਨੇ ਦੀ ਨਮੀਂ ਨੂੰ ਨਿਰਧਾਰਤ ਮਾਤਰਾ (17 ਫ਼ੀਸਦੀ) ਰੱਖਿਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਵਿੱਚ ਨਮੀਂ ਦੀ ਮਾਤਰਾ ਜਿਆਦਾ ਹੁੰਦੀ ਹੈ ਤਾਂ ਖਰੀਦ ਵਿੱਚ ਦੇਰੀ ਹੋ ਸਕਦੀ ਹੈ। ਜਿਸ ਲਈ ਨਮੀਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਪਲਾਟ ਤੇ ਮਕਾਨ, ਪੰਚਾਇਤ ਦਾ ਵੱਡਾ ਫ਼ੈਸਲਾ

ਝੋਨੇ ਦੀ ਖ਼ਰੀਦ ਸਬੰਧੀ ਆਰ. ਟੀ. ਏ. ਇੰਦਰਪਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਖ਼ਰੀਦ16 ਸਤੰਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਲਈ ਕੰਬਾਇਨ ਮਾਲਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਖੇਤੀਬਾੜੀ ਵਿਭਾਗ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਕੰਬਾਇਨਾਂ ਦੀ ਵਰਤੋਂ ਬਾਰੇ ਚੌਕਸੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਬਾਇਨ ਨਿਰਧਾਰਤ ਸਮੇਂ ਦੀ ਉਲੰਘਣਾ ਕਰਦੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਕੰਬਾਇਨ ਅਤੇ ਸੁੱਪਰ ਐੱਸ. ਐੱਮ. ਐੱਸ. ਮਸ਼ੀਨਾਂ ਲਾ ਕੇ ਹੀ ਕਟਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਜਿਤਿਨ ਵਰਮਾ ਨੇ ਕੰਬਾਇਨ ਮਾਲਕਾਂ ਨੂੰ ਕਿਹਾ ਕਿ ਕੰਬਾਇਨ ਹਾਰਵੈਸਟਰ ਸਿਰਫ਼ ਪੱਕੀ ਫ਼ਸਲ ਦੀ ਕਟਾਈ ਨੂੰ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਕੰਬਾਇਨ ਮਾਲਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਵਾਇਆ ਕਿ ਕੰਬਾਇਨਾਂ ਤੈਅ ਸਮੇਂ ਵਿੱਚ ਹੀ ਚਲਾਇਆਂ ਜਾਣਗੀਆਂ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ

ਮੀਟਿੰਗ ਦੌਰਾਨ ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਪਨਸਪ ਦੇ ਅਧਿਕਾਰੀ ਕਾਬਲ ਸਿੰਘ, ਮਾਰਕੀਟ ਕਮੇਟੀ ਤੋਂ ਭੁਪਿੰਦਰ ਸਿੰਘ ਲੇਖਾਕਾਰ, ਖੁਰਾਕ ਸਪਲਾਈ ਵਿਭਾਗ ਤੋਂ ਹਰੀਸ਼ ਕੁਮਾਰ, ਏ. ਐੱਫ਼. ਐੱਸ. ਓ. ਬਲਾਚੌਰ ਮਨਜੀਤ ਸਿੰਘ, ਵਰਿੰਦਰ ਕੁਮਾਰ, ਇੰਸਪੈਕਟਰ ਕੁਲਜਿੰਦਰ ਸਿੰਘ ਦੁੱਗਲ, ਸਹਾਇਕ ਖੇਤੀਬਾੜੀ ਇੰਜੀਨੀਅਰ ਚੰਦਨ ਸ਼ਰਮਾ, ਕੰਬਾਇਨ ਮਾਲਕ ਗੁਰਵਿੰਦਰ ਸਿੰਘ ਮਾਨ, ਪਰਮਜੀਤ, ਹਰਨੇਕ ਸਿੰਘ, ਭੁਪਿੰਦਰ ਸਿੰਘ, ਹਰਮੀਤ ਸਿੰਘ, ਜਸਵੀਰ ਸਿੰਘ, ਪਰਦੀਪ ਕੁਮਾਰ, ਸੁਖਮਨਪ੍ਰੀਤ ਸਿੰਘ, ਬਲਕਾਰ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਚਰਨ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ 'ਚ ਹਾਲਾਤ ਖ਼ੌਫ਼ਨਾਕ! ਫੈਲ ਸਕਦੀ ਹੈ ਭਿਆਨਕ ਬੀਮਾਰੀ, ਇਸ ਖੇਤਰ 'ਚ ਦਿਸਣ ਲੱਗੀਆਂ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News