ਵਾਹਨ ਚਾਲਕਾਂ ਨੂੰ ਲੈ ਕੇ ਪੰਜਾਬ ''ਚ ਜਾਰੀ ਹੋਏ ਨਵੇਂ ਹੁਕਮ, ਤੁਰੰਤ ਹੋਵੇਗਾ ਐਕਸ਼ਨ
Saturday, Jan 11, 2025 - 12:41 PM (IST)
ਸੰਗਰੂਰ (ਸਿੰਗਲਾ) : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਚੱਲਦਿਆਂ ਵਾਹ ਚਾਲਕਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲਾ ਸੰਗਰੂਰ ’ਚ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਨੀ ਦਿਨੀਂ ਬਹੁਤ ਸੰਘਣੀ ਧੁੰਦ ਪੈ ਰਹੀ ਹੈ ਅਤੇ ਇਸ ਦੌਰਾਨ ਜਿੱਥੇ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ, ਉੱਥੇ ਨਾਲ ਹੀ ਸੜਕ ਸੁਰੱਖਿਆ ਨਾਲ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਹੋਰ ਸੜਕਾਂ ’ਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਢੁੱਕਵੀਆਂ ਥਾਵਾਂ ’ਤੇ ਰਿਫਲੈਕਟਰ ਜ਼ਰੂਰ ਲਾਏ ਜਾਣ ਤਾਂ ਜੋ ਸੰਘਣੀ ਧੁੰਦ ਸੜਕ ਹਾਦਸਿਆਂ ਦਾ ਕਾਰਨ ਨਾ ਬਣ ਸਕੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤੀ ਨਾਲ ਪੇਸ਼ ਆਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਸ਼ਿਵ ਸ਼ੈਨਾ ਆਗੂ ਅੱਧੀ ਰਾਤ ਕੀਤਾ ਗ੍ਰਿਫ਼ਤਾਰ
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਅਜਿਹੇ ਬਲੈਕ ਸਪੋਟਸ ਦੀ ਜਾਂਚ ਕਰਵਾਉਣ ਜਿੱਥੇ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਸਾਵਧਾਨੀ ਵਜੋਂ ਉੱਥੇ ਰਿਫਲੈਕਟਰ ਅਤੇ ਸੰਕੇਤ ਚਿੰਨ੍ਹ ਲਾਉਣ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਵਧਾਉਣ ਲਈ ਵਿੱਦਿਅਕ ਅਦਾਰਿਆਂ, ਬਾਜ਼ਾਰਾਂ ਅਤੇ ਜਨਤਕ ਸਥਾਨਾਂ ’ਤੇ ਪ੍ਰੋਗਰਾਮ ਉਲੀਕਣ, ਵਰਕਸ਼ਾਪਾਂ, ਨੁੱਕੜ ਨਾਟਕਾਂ ਰਾਹੀਂ ਸੁਨੇਹਾ ਹਰੇਕ ਨਾਗਰਿਕ ਤੱਕ ਪਹੁੰਚਾਉਣ ਲਈ ਵੀ ਹਦਾਇਤ ਕੀਤੀ ਗਈ।
ਇਹ ਵੀ ਪੜ੍ਹੋ : ਪਾਰਟੀ ਕਰਕੇ ਪਰਤ ਰਹੇ ਤਿੰਨ ਜਿਗਰੀ ਦੋਸਤਾਂ ਦੀ ਮੌਤ, ਨੇਵੀ 'ਚੋਂ ਛੁੱਟੀ 'ਤੇ ਆਇਆ ਸੀ ਇਕ ਮੁੰਡਾ
ਟ੍ਰੈਫਿਕ ਪੁਲਸ ਨੂੰ ਵੀ ਚੌਕਸੀ ਵਧਾਉਣ ਦੇ ਹੁਕਮ ਕਰਦਿਆਂ ਏ.ਡੀ.ਸੀ. ਨੇ ਕਿਹਾ ਕਿ ਸੜਕਾਂ ਦੇ ਆਲੇ-ਦੁਆਲੇ ਬੇਤਰਤੀਬ ਢੰਗ ਨਾਲ ਖੜਾਏ ਜਾਣ ਵਾਲੇ ਵਾਹਨ ਕਈ ਵਾਰ ਸੜਕ ਹਾਦਸਿਆਂ ਦਾ ਕਾਰਨ ਬਣ ਜਾਂਦੇ ਹਨ ਇਸ ਲਈ ਇਸ ਦੀ ਨਿਯਮਤ ਜਾਂਚ ਪੜਤਾਲ ਕੀਤੀ ਜਾਵੇ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਵੱਡੀ ਖ਼ਬਰ, ਡੇਰੇ ਨੇ ਬੰਦ ਕੀਤਾ ਇਹ ਕਲਚਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e