ਪੰਜਾਬ 'ਚ 'ਅਸ਼ੀਰਵਾਦ ਸਕੀਮ' ਨੂੰ ਲੈ ਕੇ ਨਵੇਂ ਹੁਕਮ ਜਾਰੀ, ਮਾਪਿਆਂ ਨੂੰ ਮਿਲੇਗੀ ਵੱਡੀ ਰਾਹਤ
Friday, Nov 14, 2025 - 04:41 PM (IST)
ਫਾਜ਼ਿਲਕਾ (ਨਾਗਪਾਲ) : ਪੰਜਾਬ ਸਰਕਾਰ ਵਲੋਂ ਧੀਆਂ ਲਈ ਸ਼ੁਰੂ ਕੀਤੀ 'ਅਸ਼ੀਰਵਾਦ ਸਕੀਮ' ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ। ਦਰਅਸਲ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ 'ਅਸ਼ੀਰਵਾਦ ਸਕੀਮ' ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਅਹਿਮ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨੇ 'ਅਸ਼ੀਰਵਾਦ ਪੋਰਟਲ' ’ਤੇ ਅਪਲਾਈ ਕਰਨ ਦੀ ਸਮਾਂ ਸੀਮਾ ਵਿਆਹ ਦੀ ਤਾਰੀਖ਼ ਤੋਂ 30 ਦਿਨ ਬਾਅਦ ਤੱਕ ਨੂੰ ਵਧਾ ਕੇ 2 ਮਹੀਨੇ ਬਾਅਦ ਤੱਕ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
ਇਸ ਨਵੇਂ ਕਦਮ ਨਾਲ ਹੁਣ ਯੋਗ ਪਰਿਵਾਰਾਂ ਨੂੰ ਸਕੀਮ ਤਹਿਤ ਅਪਲਾਈ ਕਰਨ ਲਈ ਹੋਰ ਸਮਾਂ ਮਿਲੇਗਾ। ਇਸ ਨਾਲ ਯੋਗ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਹੀਂ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਕਿਉਂਕਿ ਅਸ਼ੀਰਵਾਦ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਹੈ, ਬਿਨੈਕਾਰ ਵਿਆਹ ਦੀਆਂ ਰਸਮਾਂ ’ਚ ਰੁੱਝੇ ਹੋਣ ਕਾਰਨ ਉਨ੍ਹਾਂ ਕੋਲ ਸਕੀਮ ਅਪਲਾਈ ਕਰਨ ਲਈ ਜ਼ਿਆਦਾ ਸਮਾਂ ਨਹੀਂ ਬਚਦਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਸ਼ਰਾਬ ਦੇ ਠੇਕੇ ਰਹਿਣਗੇ ਬੰਦ! ਪੜ੍ਹੋ ਕਿਉਂ ਜਾਰੀ ਕੀਤੇ ਗਏ ਹੁਕਮ
ਪਹਿਲਾਂ ਦੀ ਸ਼ਰਤ ਅਨੁਸਾਰ ਵਿਆਹ ਦੀ ਮਿਤੀ ਤੋਂ ਬਾਅਦ ਅਪਲਾਈ ਕਰਨ ਦਾ ਸਮਾਂ 30 ਦਿਨ ਹੋਣ ਕਾਰਨ ਬਹੁਤ ਸਾਰੇ ਯੋਗ ਪਰਿਵਾਰ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਸਨ। ਲੋਕਾਂ ਦੀ ਇਸ ਸਮੱਸਿਆ ਦੇ ਹੱਲ ਲਈ ਹੁਣ ਸਰਕਾਰ ਵੱਲੋਂ ਅਪਲਾਈ ਕਰਨ ਦੀ ਸਮਾਂ ਸੀਮਾ ਵਧਾ ਕੇ ਵਿਆਹ ਦੀ ਮਿਤੀ ਤੋਂ 2 ਮਹੀਨੇ ਬਾਅਦ ਤੱਕ ਕਰਨ ਨਾਲ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਅਸ਼ੀਰਵਾਦ ਸਕੀਮ ਨੂੰ ਅਪਲਾਈ ਕਰਨ ਲਈ ਸਮਾਂ ਸੀਮਾ ’ਚ ਵਾਧਾ ਕਰਨਾ ਇਸੇ ਯਤਨ ਦਾ ਹਿੱਸਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
